ਜੇ ਕੈਪਟਨ ਕਿਸਾਨ ਹਿਤੈਸ਼ੀ ਹਨ ਤਾਂ ਮਰਨ ਵਰਤ 'ਤੇ ਬੈਠਣ- ਸੁਖਬੀਰ ਬਾਦਲ
Published : Nov 4, 2020, 3:36 pm IST
Updated : Nov 4, 2020, 3:38 pm IST
SHARE ARTICLE
Capt Amrinder Singh-Sukhbir Badal,
Capt Amrinder Singh-Sukhbir Badal,

ਮੁੱਖ ਮੰਤਰੀ 'ਤੇ ਕੇਂਦਰ ਨਾਲ ਫਰੈਂਡਲੀ ਮੈਚ ਖੇਡਣ ਦਾ ਲਾਇਆ ਦੋਸ਼

ਮਲੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। 

Sukhbir Badal Sukhbir Badal

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨਾ ਸਿਰਫ਼ ਇਕ ਡਰਾਮਾ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚ ਵਿਚ ਹੀ ਕਿਸਾਨ ਹਿਤੈਸ਼ੀ ਹਨ ਤਾਂ ਉਹ ਡਰਾਮਾ ਛੱਡ ਕੇ ਮਰਨ ਵਰਤ 'ਤੇ ਬੈਠਣ। 

Captain Amarinder SinghCaptain Amarinder Singh

ਇਸ ਮੌਕੇ ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਤੇ ਹੋਰ ਅਕਾਲੀ ਵਰਕਰ ਤੇ ਆਗੂ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੂੰ ਦਿੱਲੀ ਵਿਚ ਦਿਖਾਵੇ ਦੇ 'ਲੜੀਵਾਰ ਧਰਨਿਆਂ' ਦੀ ਬਜਾਏ, ਕਿਸਾਨ-ਵਪਾਰੀ ਤੇ ਉਦਯੋਗ ਜਗਤ 'ਤੇ ਮੰਡਰਾਏ ਸੰਕਟ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

sukhbir badal with captain Amarinder singh Sukhbir Badal- Captain Amarinder singh

ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੂੰ ਰਾਜਘਾਟ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਸੀ ਕਿ ਕੇਂਦਰ ਕੋਲ ਪੰਜਾਬ ਲਈ ਮਾਲ ਗੱਡੀਆਂ ਦੀ ਸੇਵਾ ਦੁਬਾਰਾ ਚਾਲੂ ਕਰਨ ਦੀ ਮੰਗ ਕਰਨ ਲਈ ਪਹੁੰਚ ਕਰਨ ਦੀ ਬਜਾਏ, ਮੁੱਖ ਮੰਤਰੀ ਦਿਖਾਵੇ ਭਰੀਆਂ ਸ਼ੋਸ਼ੇਬਾਜ਼ੀਆਂ ਵਿਚ ਸਮਾਂ ਬਰਬਾਦ ਕਰ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement