ਦਿੱਲੀ ‘ਚ ਗਰਜੇ ਕੈਪਟਨ, ਪੰਜਾਬ ਵਿਚ ਪੈਦਾ ਹੋਏ ਸੰਕਟ ਲਈ ਕੇਂਦਰ ਨੂੰ ਕੋਸਦਿਆਂ ਸੁਣਾਈਆਂ ਖਰੀਆਂ-ਖਰੀਆਂ
Published : Nov 4, 2020, 4:07 pm IST
Updated : Nov 4, 2020, 4:38 pm IST
SHARE ARTICLE
Captian Amrinder singh
Captian Amrinder singh

- ਕੇਂਦਰ ਦੇ ਅਜਿਹੇ ਰਵੱਈਏ ਕਾਰਨ ਸੂਬੇ ਦੇ ਲੋਕ ਹਨੇਰੇ 'ਚ ਤਿਉਹਾਰ ਮਨਾਉਣ ਲਈ ਹੋਣਗੇ ਮਜਬੂਰ

ਨਵੀਂ ਦਿੱਲੀ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਉਨ੍ਹਾਂ ਆਪਣੇ ਭਾਸਣ ਵਿਚ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਦਿਆਂ ਪੰਜਾਬ ਦੀ ਮੌਜੂਦਾ ਨਿਘਰ ਰਹੀ ਆਰਥਿਕਤਾ ਵੱਲ ਧਿਆਨ ਦੇਣ ਨੂੰ ਕਿਹਾ । ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ 'ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ , ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੂਬਾਈ ਸੋਧ ਬਿੱਲ ਉਨ੍ਹਾਂ ਨੂੰ ਪੇਸ਼ ਕਰਨ ਦੇ ਕਈ ਹਫ਼ਤਿਆਂ ਬਾਅਦ ਵੀ ਅੱਗੇ ਰਾਸ਼ਟਰਪਤੀ ਨੂੰ ਨਹੀਂ ਭੇਜੇ ਗਏ ।

Dehli protestDehli protestਮੁੱਖ ਮੰਤਰੀ ਨੇ ਕਿਹਾ,''ਰਾਜਪਾਲ ਦੀ ਇਸ ਵਿੱਚ ਨਿਭਾਉਣ ਵਾਲੀ ਕੋਈ ਭੂਮਿਕਾ ਨਹੀਂ ਹੈ, ਉਨ੍ਹਾਂ ਨੂੰ ਹੁਣ ਤੱਕ ਇਹ ਬਿੱਲ ਰਾਸ਼ਟਰਪਤੀ ਨੂੰ ਭੇਜ ਦੇਣੇ ਚਾਹੀਦੇ ਸਨ ਅਤੇ ਅਜਿਹੇ ਮਸਲਿਆਂ ਵਿੱਚ ਉਹ ਤਾਂ ਮਹਿਜ਼ ਪੋਸਟ-ਬੌਕਸ ਹੀ ਹਨ ।  ਕੈਪਟਨ ਨੇ ਕਿਹਾ ਕਿ ਸੂਬੇ ਵਿਚ ਕੇਂਦਰ ਵਲੋਂ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਇਸ ਦੇ ਸਿੱਟੇ ਵਜੋਂ ਸੂਬੇ ਦੇ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ । ਉਨ੍ਹਾਂ ਕਹਾ ਕਿ ਪੰਜਾਬ ਵਿਚ ਅਗਲੀ ਫਸਲ ਦਿ ਬਿਜਾਈ ਦਾ ਸੀਜਨ ਸ਼ੁਰੂ ਹੇ ਚੁੱਕਾ ਹੈ। ਕਿਸਾਨਾਂ ਨੂੰ ਬਿਜਾਈ ਸਮੇਂ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਕਾਰਨ ਖਾਦਾਂ ਅਤੇ ਸਬਜ਼ੀਆਂ ਆਦਿ ਦੀ ਢੁਆਈ 'ਚ ਵੀ ਕਾਫ਼ੀ ਮੁਸ਼ਕਿਲ ਆ ਰਹੀ ਹੈ |

Dehli protestDehli protest

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਮੌਜੂਦਾ ਕੇਂਦਰ ਸਰਕਾਰ ਵੀ ਸੂਬਾ ਸਰਕਾਰ ਪ੍ਰਤੀ ਇਹੀ ਪਹੁੰਚ ਅਪਣਾਉਂਦੀ। ਉਨ੍ਹਾਂ ਨੇ ਖੁਦ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕੀਤੀ ਜਿਨ੍ਹਾਂ ਨੇ ਮਾਲ ਗੱਡੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਆਖਿਆ ਸੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਾਲ ਗੱਡੀਆਂ ਨਾ ਰੋਕਣ ਦੇ ਫ਼ੈਸਲੇ ਦੇ ਬਾਵਜੂਦ ਰੇਲਵੇ ਵਲੋਂ ਮਾਲ ਗੱਡੀਆਂ ਚਾਲੂ ਨਾ ਕਰਨ ਸਬੰਧੀ ਲਏ ਫ਼ੈਸਲੇ ਕਾਰਨ ਕੋਲਾ, ਯੂਰੀਆ, ਡੀ.ਏ.ਪੀ. ਅਤੇ ਹੋਰ ਜ਼ਰੂਰੀ ਵਸਤਾਂ ਦੀ ਸੂਬੇ ਵਿਚ ਬਹੁਤ ਵੱਡੀ ਸਮੱਸਿਆ ਆ ਰਹੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਖ਼ਰੀਦ ਦੀ ਬੋਲੀ ਨੂੰ ਵੀ ਅੱਜ ਇਜਾਜ਼ਤ ਨਾ ਮਿਲਣ ਕਾਰਨ ਸੂਬਾ ਬਿਜਲੀ ਦੀ ਥੁੜ੍ਹ ਦਾ ਸ਼ਿਕਾਰ ਹੋ ਰਿਹਾ ਹੈ ਅਤੇ ਹਾਈ ਲੌਸ ਫੀਡਰਾਂ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ |

Dehli protestDehli protest

ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਅਤੇ ਕਿਸਾਨਾਂ ਦਾ ਆਪਸੀ ਪਰਿਵਾਰ ਵਾਲਾ ਰਿਸ਼ਤਾ ਹੈ ,ਆੜ੍ਹਤੀਏ ਹਰ ਕਿਸਾਨ ਦੇ ਦੁੱਖ ਸੁੱਖ ਵਿਚ ਵੱਧ ਚੜ ਕੇ ਕੰਮ ਆਉਂਦੇ ਹਨ, ਆੜ੍ਹਤੀਏ ਕਿਸਾਨਾਂ ਦੀ ਹਰ ਆਰਥਿਕ ਮਦਦ ਕਰਦੇ ਹਨ, ਇਹ ਪ੍ਰਬੰਧ ਬਹੁਤ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਤੋੜ ਦਿੱਤਾ ਹੈ । ਕੇਂਦਰ ਦੇ ਅਜਿਹੇ ਰਵੱਈਏ ਕਾਰਨ ਸੂਬੇ ਦੇ ਲੋਕ ਹਨੇਰੇ 'ਚ ਤਿਉਹਾਰ ਮਨਾਉਣ ਲਈ ਮਜਬੂਰ ਹੋਣਗੇ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਘਾਟ ਤੇ ਧਾਰਾ 144 ਲਾਉਣਾ ਮੰਦਭਾਗਾ ਹੈ ।  । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ 21 ਅਕਤੂਬਰ ਨੂੰ ਰਾਸ਼ਟਰਪਤੀ ਸਕੱਤਰੇਤ ਨੂੰ ਮੁਲਾਕਾਤ ਲਈ ਸਮਾਂ ਮੰਗਣ ਸਬੰਧੀ ਪੱਤਰ ਭੇਜਿਆ ਗਿਆ ਸੀ, ਜਦੋਂਕਿ 29 ਅਕਤੂਬਰ ਨੂੰ ਮੁੜ ਇਸ ਮੰਤਵ ਲਈ ਯਾਦ ਪੱਤਰ ਵੀ ਭੇਜਿਆ ਗਿਆ ਸੀ | ਪਰ ਹੁਣ ਰਾਸ਼ਟਰਪਤੀ ਭਵਨ ਤੋਂ ਪ੍ਰਾਪਤ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਬਿੱਲਾਂ ਲਈ ਮੁੱਖ ਮੰਤਰੀ ਤੇ ਵਿਧਾਇਕ ਮਿਲਣਾ ਚਾਹੁੰਦੇ ਹਨ ਉਹ ਰਾਜਪਾਲ ਕੋਲ ਹਨ ਇਸ ਲਈ ਮੁਲਾਕਾਤ ਦੀ ਬੇਨਤੀ ਨੂੰ ਰੱਦ ਕੀਤਾ ਜਾਂਦਾ ਹੈ |

Ram nath kovindRam nath kovind

ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਦੀ ਬੇਵਜ੍ਹਾ ਨਿਰੰਤਰ ਮੁਅੱਤਲੀ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਰਗੇ ਸੂਬਿਆਂ ਵਿਚ ਵੀ ਸਥਿਤੀ ਮੁਸ਼ਕਿਲ ਬਣੀ ਹੋਈ ਹੈ ਅਤੇ ਜੇਕਰ ਫ਼ੌਜਾਂ ਤੱਕ ਬਰਫ਼ਬਾਰੀ ਤੋਂ ਪਹਿਲਾਂ ਜ਼ਰੂਰੀ ਸਪਲਾਈ ਨਾ ਪਹੁੰਚਾਈ ਗਈ ਤਾਂ ਸਾਡੀਆਂ ਸੈਨਾਵਾਂ ਨੂੰ ਮੁਸ਼ਕਿਲ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਦੇਸ਼ ਵਿਰੋਧੀ ਲੋਕ ਨਹੀਂ ਹਾਂ, ਪੰਜਾਬ ਦਾ ਕਿਸਾਨ ਦੇਸ਼ ਦੇ ਕੁੱਲ ਆਨਾਜ ਭੰਡਾਰ ਵਿਚ 40 ਫੀਸਦੀ ਹਿੱਸਾ ਪਾ ਰਿਹਾ ਹੈ ,ਜਦਕਿ ਪੰਜਾਬ ਦੀ ਆਬਾਦੀ ਦੇਸ਼ ਦੀ ਆਬਾਦੀ ਦਾ 1.5 ਫੀਸਦੀ ਹੈ, ਉਨ੍ਹਾਂ ਕਿਹਾ ਕਿ ਦੇ ਕਿਸਾਨਾਂ ਦੇ ਹਜ਼ਾਰਾਂ ਨੌਜਵਾਨ ਪੁੱਤਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ।

Capt Amrainder singh Capt Amrainder singh

ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਸਰਕਾਰ ਨਾਲ ਗੱਲਬਾਤ ਕਰਨ ਆਏ ਹਾਂ ਪਰ ਦਿੱਲੀ ਸਰਕਾਰ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਅਤੇ ਅਸੀਂ ਪੰਜਾਬ ਵਿਚ ਮਾਲ ਗੱਡੀਆਂ ਦੇ ਬੰਦ ਹੋ ਜਾਣ ਨਾਲ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਣ ਆਏ ਹਾਂ, ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੁਝ ਦਿਨ ਪਹਿਲਾਂ ਭੇਜੇ ਗਏ ਪੱਤਰ ਵਿਚ ਇਹ ਵੀ ਦੱਸਿਆ ਗਿਆ ਸੀ ਕਿ ਪੰਜਾਬ ਦੇ ਵਿਧਾਇਕ ਰਾਸ਼ਟਰਪਤੀ ਨੂੰ ਸੂਬੇ ਦੀ ਮੌਜੂਦਾ ਸਥਿਤੀ ਤੋਂ ਵੀ ਜਾਣੂ ਕਰਵਾਉਣਾ ਚਾਹੁੰਦੇ ਹਨ ਲੇਕਿਨ ਇਸ ਦਾ ਕੋਈ ਨੋਟਿਸ ਨਹੀਂ ਲਿਆ ਗਿਆ | ਜਦੋਂਕਿ ਵਿਧਾਇਕ ਇਨ੍ਹਾਂ ਬਿੱਲਾਂ ਤੋਂ ਇਲਾਵਾ ਪੰਜਾਬ ਦੀ ਮੌਜੂਦਾ ਸਥਿਤੀ ਨਾਲ ਸਬੰਧਿਤ ਕਈ ਹੋਰ ਮਸਲੇ ਵੀ ਉਠਾਉਣਾ ਚਾਹੁੰਦੇ ਸਨ |

Piyush Goyal Piyush Goyal

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੰਸਦ ਮੈਂਬਰਾਂ ਵਲੋਂ 2 ਕੇਂਦਰੀ ਮੰਤਰੀਆਂ ਰੇਲਵੇ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਤੋਂ ਮਿਲਣ ਲਈ ਵੀ ਸਮਾਂ ਮੰਗਿਆ ਗਿਆ ਸੀ ਪਰ ਉਨ੍ਹਾਂ ਵਲੋਂ ਵੀ ਮਿਲਣ ਲਈ ਸਮਾਂ ਨਹੀਂ ਦਿੱਤਾ ਗਿਆ | ਜਿਸ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਹੋਰ ਨਿਰਾਸਾ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਦਾ ਮਤਰੇਈ ਮਾਂ ਵਾਲਾ ਸਲੂਕ ਸੂਬੇ ਨੂੰ ਡੂੰਘੇ ਸੰਕਟ ਵਿਚ ਧੱਕ ਰਿਹਾ ਹੈ | ਇਹ ਪ੍ਰਸਥਿਤੀਆਂ ਭਾਰਤ ਦੇ ਸੰਵਿਧਾਨਕ ਸੰਘੀ ਢਾਂਚੇ ਦੇ ਖ਼ਿਲਾਫ਼ ਹਨ | ਸਾਡੇ ਦੇਸ਼ ਦੀਆਂ ਨੀਂਹਾਂ ਜਮਹੂਰੀ ਸੰਘਵਾਦ 'ਤੇ ਟਿਕੀਆਂ ਹੋਈਆਂ ਹਨ, ਜਿਸ ਵਿਚ ਵੱਡੀ ਉਥਲ ਪੁਥਲ ਅਤੇ ਆਫ਼ਤ ਅੜੀ ਹੋ ਸਕਦੀ ਹੈ | ਉਨ੍ਹਾਂ ਪੰਜਾਬ ਦੀਆਂ ਦੂਜੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਦਿੱਲੀ ਵਿਖੇ ਦਿੱਤੇ ਜਾ ਰਹੇ ਇਨ੍ਹਾਂ ਧਰਨਿਆਂ ਵਿਚ ਸ਼ਾਮਿਲ ਹੋਣ ਦੀ ਮੁੜ ਅਪੀਲ ਕੀਤੀ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement