
ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”
Charanjit Singh Channi
ਮੁੱਖ ਮੰਤਰੀ ਚੰਨੀ ਨੇ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ਵਿੱਚ ਛੇਵੇਂ ਪਾਤਸਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।
Diwali