ਮੁੱਖ ਮੰਤਰੀ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ
Published : Nov 4, 2021, 12:32 am IST
Updated : Nov 4, 2021, 12:32 am IST
SHARE ARTICLE
image
image

ਮੁੱਖ ਮੰਤਰੀ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ

ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਨੂੰ ਬੋਰਡ ਨਾਲ ਰਜਿਸਟਰਡ ਕਰਨ ਲਈ ਆਖਿਆ

ਚੰਡੀਗੜ੍ਹ, 3 ਨਵੰਬਰ (ਜਸਪਾਲ): ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਹਰ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਰਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿਤੀ ਜਾਵੇਗੀ।
ਦੀਵਾਲੀ ਉਤੇ ਅਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ,“3100 ਰੁਪਏ ਦੀ ਇਹ ਵਿੱਤੀ ਗਰਾਂਟ ਰੌਸ਼ਨੀਆਂ ਦੇ ਤਿਉਹਾਰਾਂ ਦੇ ਮੌਕੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਲਈ ਸ਼ਗਨ ਰਾਸ਼ੀ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿਤੀ ਜਾਵੇਗੀ। ਸੂਬਾ ਭਰ ਵਿਚ ਲਗਭਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵਲੋਂ ਸਮੇਂ-ਸਮੇਂ ’ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement