ਨਵਜੋਤ ਸਿੱਧੂ ਕਾਂਗਰਸ ਲਈ ਮਨੁੱਖੀ ਬੰਬ ਵਰਗਾ, ਪਾਰਟੀ ਨੂੰ ਤਬਾਹ ਕਰ ਦੇਵੇਗਾ : ਹਰਜੀਤ ਗਰੇਵਾਲ
Published : Nov 4, 2021, 6:24 pm IST
Updated : Nov 4, 2021, 6:24 pm IST
SHARE ARTICLE
Harjeet Grewal
Harjeet Grewal

'ਕੈਪਟਨ ਤੇ ਭਾਜਪਾ ਦੀ ਵਿਚਾਰਧਾਰਾ ਬਹੁਤ ਮਿਲਦੀ ਹੈ'

ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡੇ ਫੇਰਬਦਲ ਦੇਖਣ ਨੂੰ ਮਿਲ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਕੀਤਾ ਹੈ। ਕੈਪਟਨ ਨੇ ਦਾਅਵਾ ਕੀਤਾ ਹੈ ਕਿ 2022 ਵਿਚ ਪੰਜਾਬ ’ਚ ਉਹਨਾਂ ਦੀ ਸਰਕਾਰ ਬਣੇਗੀ, ਇਸ ਦੇ ਨਾਲ ਹੀ ਉਹਨਾਂ ਨੇ ਸੀਟਾਂ ਦੀ ਵੰਡ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਵੱਖ ਹੋਏ ਧੜੇ ਨਾਲ ਗੱਲ ਕਰਨ ਦਾ ਜ਼ਿਕਰ ਵੀ ਕੀਤਾ ਹੈ। ਇਸ ਸਬੰਧੀ ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਭਾਜਪਾ ਕਿਸੇ ਵੀ ਪਾਰਟੀ ਦੇ ਅੰਦਰੂਨੀ ਮਸਲੇ ਵਿਚ ਦਖਲ ਨਹੀਂ ਦਿੰਦੀ।

Harjeet GarewalHarjeet Grewal

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਉਸ ਦੇ ਅਪਣੇ ਪਾਪਾਂ ਨੇ ਡੋਬਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ ਅਤੇ ਸਿੱਖਾਂ ਦੀ ਨਸਲਕੁਸ਼ੀ ਦੀ ਕੋਸ਼ਿਸ਼ ਕੀਤੀ ਸੀ, ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਉਹੀ ਕਾਂਗਰਸ ਪੰਜਾਬ ਦੀ ਸੱਤਾ ਵਿਚ ਹੈ। ਹਰਜੀਤ ਗਰੇਵਾਲ ਨੇ ਕੀਤਾ ਇਹ ਬਹੁਤ ਗਲਤ ਗੱਲ ਹੈ ਕਿ ਕਾਂਗਰਸ ਨੇ ਅਪਣੀ ਪਾਰਟੀ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਦੀ ਬੇਇੱਜ਼ਤੀ ਕੀਤੀ ਹੈ। ਉਹਨਾਂ ਨੂੰ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਨਵਜੋਤ ਸਿੱਧੂ ਨੇ ਅਪਮਾਨਿਤ ਕੀਤਾ ਹੈ। ਗਰੇਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਅਪਣੇ ਤੋਂ ਉਮਰ ਵਿਚ ਵੱਡੇ ਕੈਪਟਨ ਲਈ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤ ਰਹੇ ਹਨ, ਉਹ ਨਹੀਂ ਵਰਤਣੀ ਚਾਹੀਦੀ। ਉਹਨਾਂ ਕਿਹਾ ਕਿ ਕਾਂਗਰਸ ਨੇ ਇਕ ਅਨੁਸ਼ਾਸਨਹੀਨ ਅਤੇ ਗਲਤ ਭਾਸ਼ਾ ਬੋਲ਼ਣ ਵਾਲੇ ਵਿਅਕਤੀ ਨੂੰ ਪੰਜਾਬ ਦਾ ਪ੍ਰਧਾਨ ਬਣਾਇਆ ਹੈ।

Harjeet Grewal Harjeet Grewal

ਉਹਨਾਂ ਕਿਹਾ ਕਾਂਗਰਸ ਟੁੱਟਣ ਦੀ ਕਗਾਰ ’ਤੇ ਹੈ, ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਸਗੋਂ ਹੋਰ ਵੀ ਕਈ ਲੋਕ ਪਾਰਟੀ ਛੱਡ ਕੇ ਜਾਣਗੇ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਲਈ ਮਨੁੱਖੀ ਬੰਬ ਹੈ ਜੋ ਪਾਰਟੀ ਦਾ ਬਹੁਤ ਵੱਡਾ ਨੁਕਸਾਨ ਕਰੇਗਾ। ਕੈਪਟਨ ਦੇ ਭਾਜਪਾ ਨਾਲ ਸੀਟਾਂ ਦੇ ਸਮਝੌਤੇ ਸਬੰਧੀ ਬਿਆਨ ’ਤੇ ਹਰਜੀਤ ਗਰੇਵਾਲ ਨੇ ਕਿਹਾ ਕਿ ਭਾਜਪਾ ਵਿਚ ਇਸ ਤਰ੍ਹਾਂ ਦੀ ਕਿਸੇ ਗੱਲ ਦਾ ਜ਼ਿਕਰ ਨਹੀਂ ਹੋਇਆ। ਉਹਨਾਂ ਕਿਹਾ ਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਕਿਸਾਨੀ ਸੰਘਰਸ਼ ਅਤੇ ਸੁਰੱਖਿਆ ਸਬੰਧੀ ਮੁੱਦਿਆਂ ਲਈ ਕੈਪਟਨ ਅਰਿੰਦਰ ਸਿੰਘ ਦੇ ਸੰਪਰਕ ਵਿਚ ਹੈ ਕਿਉਂਕਿ ਉਹਨਾਂ ਨੂੰ ਸੁਰੱਖਿਆ ਸਬੰਧੀ ਕਾਫੀ ਜਾਣਕਾਰੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਰਾਸ਼ਟਰਵਾਦੀ ਹਨ ਤੇ ਉਹਨਾਂ ਦੀ ਵਿਚਾਰਧਾਰਾ ਭਾਜਪਾ ਨਾਲ ਮਿਲਦੀ ਹੈ। ਜੇਕਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਉਹਨਾਂ ਨਾਲ ਕੋਈ ਸਮਝੌਤਾ ਕਰਦੀ ਹੈ ਤਾਂ ਵਰਕਰਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਸੀਨੀਅਰ ਲੀਡਰ ਬਾਰੇ ਗਲਤ ਸ਼ਬਦਾਵਲੀ ਵਰਤਣਾ ਮਾੜੀ ਗੱਲ ਹੈ।

Harjeet GarewalHarjeet Grewal

ਕਿਸਾਨ ਅੰਦੋਲਨ ਬਾਰੇ ਗੱਲ਼ ਕਰਦਿਆਂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦੀ ਨਹੀਂ ਸਗੋਂ ਕਿਸਾਨ ਜਥੇਬੰਦੀਆਂ ਦਾ ਹੈ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨੇ ਕਰੀਬ ਚਾਰ ਲੱਖ ਕਿਸਾਨ ਇਕੱਠੇ ਕੀਤੇ ਹਨ ਪਰ ਦੇਸ਼ ਵਿਚ 24 ਕਰੋੜ ਕਿਸਾਨ ਖੇਤੀ ’ਤੇ ਅਧਾਰਿਤ ਹਨ। ਬਾਕੀ ਕਿਸਾਨ ਪੀਐਮ ਮੋਦੀ ਦੇ ਨਾਲ ਹਨ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਖੇਤੀ ਕਾਨੂੰਨਾਂ ਉਹਨਾਂ ਦੇ ਭਲੇ ਲਈ ਹਨ। ਭਾਜਪਾ ਆਗੂ ਨੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਇਹ ਕਿਸਾਨ ਜਥੇਬੰਦੀਆਂ ਸਿਆਸਤ ਤੋਂ ਪ੍ਰੇਰਿਤ ਹਨ, ਕਈ ਕਿਸਾਨ ਆਗੂ ਨਕਸਲਵਾਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ। ਇਹਨਾਂ ਦਾ ਮਕਸਦ ਪੀਐਮ ਮੋਦੀ ਦਾ ਅਕਸ ਖਰਾਬ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੈ ਪਰ ਕਿਸਾਨ ਆਗੂ ਨਹੀਂ ਮੰਨਦੇ।

Harjeet GarewalHarjeet Grewal

ਲਖੀਮਪੁਰ ਖੀਰੀ ਘਟਨਾ ਬਾਰੇ ਉਹਨਾਂ ਕਿਹਾ ਕਿ ਸਾਰਿਆਂ ਨੇ ਦੇਖਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਅਪਣੀ ਗੱਡੀ ਭਜਾ ਕੇ ਉੱਥੋਂ ਨਿਕਲਿਆ ਸੀ, ਉਸ ਦੀ ਗੱਡੀ ਨੇ ਕਿਸਾਨਾਂ ਨੂੰ ਨਹੀਂ ਕੁਚਲਿਆ। ਜਿਹੜੀ ਗੱਡੀ ਉਸ ਤੋਂ ਪਿੱਛੇ ਸੀ ਉਹ ਲੋਕਾਂ ਉੱਤੇ ਚੜੀ। ਜਦੋਂ ਡਰਾਈਵਰ ਉੱਤੇ ਇੱਟਾ ਪੱਥਰ ਮਾਰੇ ਗਏ ਤਾਂ ਡਰਾਈਵਰ ਘਬਰਾ ਗਿਆ ਇਸ ਕਾਰਨ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲੋਕਾਂ ਉੱਤੇ ਚੜ ਗਈ। 2022 ਦੀਆਂ ਚੋਣਾਂ ਸਬੰਧੀ ਉਹਨਾਂ ਕਿਹਾ ਕਿ ਲੋਕਾਂ ਨੂੰ ਭਾਜਪਾ ਆਗੂਆਂ ’ਤੇ ਹਮਲੇ ਕਰਨ ਲਈ ਕਾਮਰੇਡ ਅਤੇ ਮਾਊਵਾਦੀ ਉਕਸਾ ਰਹੇ ਹਨ। ਉਹਨਾਂ ਕਿਹਾ 2022 ਵਿਚ ਸਾਨੂੰ ਪੰਜਾਬ ਦੀਆਂ 117 ਸੀਟਾਂ ਤੋਂ ਚੋਣ ਲੜਨ ਤੋਂ ਕੋਈ ਨਹੀਂ ਰੋਕ ਸਕਦਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement