ਬੇਅਦਬੀ ਮਾਮਲਾ: ਸੌਦਾ ਸਾਧ ਤੋਂ 8 ਨਵੰਬਰ ਨੂੰ ਹੋਵੇਗੀ ਪੁੱਛ-ਗਿੱਛ, ਸੁਨਾਰੀਆ ਜੇਲ੍ਹ ਜਾਵੇਗੀ SIT
Published : Nov 4, 2021, 11:45 am IST
Updated : Nov 4, 2021, 11:45 am IST
SHARE ARTICLE
Sauda Sadh
Sauda Sadh

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਸੌਦਾ ਸਾਧ ਤੋਂ 8  ਨਵੰਬਰ ਨੂੰ ਪੁੱਛਗਿੱਛ ਕੀਤੀ ਜਾਵੇਗੀ।

ਫਰੀਦਕੋਟ (ਸੁਖਜਿੰਦਰ ਸਿੰਘ ਸਹੋਤਾ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਸੌਦਾ ਸਾਧ ਤੋਂ 8  ਨਵੰਬਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ। ਦੱਸਿਆ ਜਾ ਰਿਹਾ ਹੈ ਸਿੱਟ ਨੇ ਸੌਦਾ ਸਾਧ ਤੋਂ ਪੁੱਛਗਿੱਛ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ।

Sauda SadhSauda Sadh

ਹੋਰ ਪੜ੍ਹੋ: NRI ਭਰਾਵਾਂ ਨੇ ਹੱਕ 'ਚ ਨਿੱਤਰੇ ਸੁਖਪਾਲ ਖਹਿਰਾ, ਭਾਜਪਾ ਨੂੰ ਕੀਤੇ ਤਿੱਖੇ ਸਵਾਲ

ਐਸਆਈਟੀ ਸੌਦਾ ਸਾਧ ਤੋਂ ਡੇਰੇ ਦੀ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਦੇ ਠਿਕਾਣਿਆਂ ਬਾਰੇ ਵੀ ਪੁੱਛਗਿੱਛ ਕਰੇਗੀ ਜੋ ਬੇਅਦਬੀ ਮਾਮਲੇ ਵਿਚ ਭਗੌੜੇ ਹਨ। ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਵਿਚ ਐਸਆਈਟੀ ਨੇ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰਨੀ ਸੀ ਹਾਲਾਂਕਿ ਰਾਮ ਰਹੀਮ ਦੇ ਵਕੀਲ ਹਾਈਕੋਰਟ ਗਏ।

Sunaria jailSunaria jail

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦੇ ਫੈਸਲੇ 'ਤੇ ਬੋਲੇ ਲਾਲੂ ਯਾਦਵ, ‘5 ਨਹੀਂ 50 ਰੁਪਏ ਘੱਟ ਕਰੋ’

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਐਸਆਈਟੀ ਨੂੰ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾਣ ਲਈ ਕਿਹਾ ਗਿਆ। ਦੱਸ ਦਈਏ ਕਿ ਪਿਛਲੇ ਸਮੇਂ ’ਚ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੁਰਿੰਦਰਪਾਲ ਸਿੰਘ ਪਰਮਾਰ ਆਈਜੀ ਬਾਰਡਰ ਰੇਂਜ ਦੀ ਅਗਵਾਈ ਵਾਲੀ ਐਸਆਈਟੀ ਨੇ 1 ਜੂਨ 2015 ਨੂੰ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਹੋਈ ਐਫ਼ਆਈਆਰ ਨੰਬਰ 63 ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਜ਼ਿਸ਼ ਰਚਣ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਸੀ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement