ਨੂਰਪੁਰਬੇਦੀ 'ਚ ਮਜ਼ਦੂਰ ਦੀ ਝੁੱਗੀ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ 18 ਮਹੀਨਿਆਂ ਦਾ ਮਾਸੂਮ
Published : Nov 4, 2022, 5:38 pm IST
Updated : Nov 4, 2022, 5:38 pm IST
SHARE ARTICLE
A terrible fire broke out in a laborer's slum in Nurpurbedi
A terrible fire broke out in a laborer's slum in Nurpurbedi

ਇਸ ਹਾਦਸੇ ਵਿਚ ਉਸ ਦੇ ਛੇ ਸਾਲਾ ਬੱਚੇ ਦਾ ਵਾਲ-ਵਾਲ ਬਚਾਅ ਹੋ ਗਿਆ 

 

ਨੂਰਪੁਰਬੇਦੀ- ਥਾਣਾ ਨੂਰਪੁਰਬੇਦੀ ਅਧੀਨ ਪਿੰਡ ਸਵਾੜਾ ’ਚੋਂ ਹੋ ਕੇ ਲੰਘਦੀ ਸਵਾਂ ਨਦੀ ਦੇ ਕਿਨਾਰੇ ਰਹਿ ਰਹੇ ਇਕ ਮਜ਼ਦੂਰ ਪਰਿਵਾਰ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਝੁੱਗੀ ’ਚ ਸੁੱਤਾ ਹੋਇਆ 18 ਮਹੀਨਿਆਂ ਦਾ ਇਕ ਮਾਸੂਮ ਬੱਚਾ ਅੱਗ ਦੀ ਚਪੇਟ ’ਚ ਆਉਣ ਕਾਰਨ ਜ਼ਿੰਦਾ ਸੜ ਗਿਆ ਜਦਕਿ ਇਕ 9 ਸਾਲਾ ਮਾਸੂਮ ਕੁੜੀ ਵੀ ਅੱਗ ’ਚ ਝੁਲਸ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਮੁਹੰਮਦ ਸਲੀਮ ਪੁੱਤਰ ਮੁਹੰਮਦ ਮਲਾਦ ਆਪਣੀ ਪਤਨੀ ਅਤੇ 3 ਬੱਚਿਆਂ ਨਾਲ ਝੁੱਗੀ ’ਚ ਸੁੱਤਾ ਹੋਇਆ ਸੀ। ਇਸ ਦੌਰਾਨ ਰਾਤ ਕਰੀਬ 9 ਕੁ ਵਜੇ ਉਸ ਨੂੰ ਜਦੋਂ ਅਚਾਨਕ ਸੇਕ ਲੱਗਿਆ ਤਾਂ ਉਸ ਨੇ ਉੱਠ ਕੇ ਵੇਖਿਆ ਕਿ ਝੁੱਗੀ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਤੁਰੰਤ ਆਪਣੀ ਪਤਨੀ ਨਾਜ਼ਮਾ (25) ਨੂੰ ਉਠਾਇਆ ਅਤੇ ਬੱਚਿਆਂ ਨੂੰ ਸੰਭਾਲਣ ’ਚ ਜੁਟ ਗਏ। ਵੇਖਦੇ ਹੀ ਵੇਖਦੇ ਅੱਗ ਬੇਕਾਬੂ ਹੋ ਗਈ ਅਤੇ ਝੁੱਗੀ ਸੜ ਕੇ ਸੁਆਹ ਹੋ ਗਈ।

ਇਸ ਦੌਰਾਨ ਉਕਤ ਪਰਿਵਾਰ ਦਾ ਸੁੱਤਾ ਹੋਇਆ 18 ਮਹੀਨਿਆਂ ਦਾ ਬੱਚਾ ਰਹੀਮ ਦੀ ਅੱਗ ’ਚ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਜਦਕਿ 9 ਸਾਲਾ ਕੁੜੀ ਨੇਹਾ ਵੀ ਅੱਗ ਦੀ ਲਪੇਟ ’ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਈ, ਜੋ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ੇਰੇ ਇਲਾਜ ਹੈ। ਬੱਚਿਆਂ ਨੂੰ ਬਚਾਉਣ 'ਚ ਲੱਗੀ ਮਜ਼ਦੂਰ ਦੀ ਪਤਨੀ ਨਾਜ਼ਮਾ ਵੀ ਕਰੀਬ 50 ਫ਼ੀਸਦੀ ਝੁਲਸ ਗਈ। ਨਾਜ਼ਮਾ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਡਾਕਟਰਾਂ ਵੱਲੋਂ ਮੁੱਢਲੇ ਇਲਾਜ ਉਪਰੰਤ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦਾ 6 ਸਾਲਾ ਮੁੰਡਾ ਨਾਜ਼ਮ ਵਾਲ-ਵਾਲ ਬਚ ਗਿਆ। ਮਜ਼ਦੂਰਾਂ ਵੱਲੋਂ ਰੌਲਾ ਪਾਉਣ ’ਤੇ ਆਲੇ-ਦੁਆਲੇ ਤੋਂ ਪਹੁੰਚੇ ਪਿੰਡ ਵਾਸੀਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। 

ਸੂਚਨਾ ਮਿਲਣ ’ਤੇ ਪੁਲਿਸ ਚੌਕੀ ਕਲਵਾਂ ਦੇ ਏ. ਐੱਸ. ਆਈ. ਹਰਮੇਸ਼ ਕੁਮਾਰ ਨੇ ਇਸ ਘਟਨਾ ਦੀ ਥਾਣਾ ਮੁਖੀ ਨੂਰਪੁਰਬੇਦੀ ਇੰਸ. ਭੁਪਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ, ਜੋ ਤੁਰੰਤ ਫਾਇਰ ਬ੍ਰਿਗੇਡ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਤੁਰੰਤ ਅੱਗ ’ਤੇ ਕਾਬੂ ਪਾਇਆ। ਜਿਸ ਨਾਲ ਆਸ-ਪਾਸ ਸਥਿਤ ਹੋਰਨਾਂ ਮਜ਼ਦੂਰਾਂ ਦੀਆਂ ਝੁੱਗੀਆਂ ਦਾ ਅੱਗ ਦੀ ਲਪੇਟ ’ਚ ਆਉਣ ਤੋਂ ਬਚਾਅ ਹੋ ਗਿਆ। ਮਜ਼ਦੂਰ ਮੁਹੰਮਦ ਸਲੀਮ ਨੇ ਦੱਸਿਆ ਕਿ ਝੁੱਗੀ ’ਚ ਦੀਵਾ ਬਾਲਿਆ ਹੋਇਆ ਸੀ, ਜਿਸ ਨਾਲ ਉਕਤ ਘਟਨਾ ਵਾਪਰੀ ਹੈ। ਮਜ਼ਦੂਰ ਵੱਲੋਂ ਕਿਸੇ ਤਰ੍ਹਾਂ ਦਾ ਸ਼ੱਕ ਨਾ ਜਤਾਉਣ ’ਤੇ ਪੁਲਿਸ ਨੇ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ।

ਪਰਿਵਾਰ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਜਾਣ ਨਾਲ ਹੋਏ ਜਾਨੀ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ ਨਾਇਬ ਤਹਿਸੀਲਦਾਰ ਨੂਰਪੁਰਬੇਦੀ ਰਿਤੂ ਕਪੂਰ ਨੇ ਪ੍ਰਸਾਸ਼ਨ ਵੱਲੋਂ ਪਰਿਵਾਰ ਦੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ। ਨਾਇਬ ਤਹਿਸੀਲਦਾਰ ਮੈਡਮ ਰਿਤੂ ਕਪੂਰ ਨੇ ਪੀੜਤ ਮਜ਼ਦੂਰ ਮਹੁੰਮਦ ਸਲੀਮ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ਼ ਸਾਂਝਾ ਕੀਤਾ।

ਨਾਇਬ ਤਹਿਸੀਲਦਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਹੈ ਕਿ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਨੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਅਗਜਨੀ ਦੀ ਘਟਨਾ ਦੌਰਾਨ ਉਕਤ ਪਰਿਵਾਰ ਦੇ ਇਕ 18 ਮਹੀਨਿਆਂ ਦੇ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਪੀੜਤ ਮਜ਼ਦੂਰ ਦੀ ਲੜਕੀ ਨੇਹਾ ਭਾਈ ਜੈਤਾ ਜੀ ਸਿਵਲ ਹਸਪਤਾਲ ਆਨੰਦਪੁਰ ਸਾਹਿਬ ਜਦਕਿ ਪਤਨੀ ਨਾਜ਼ਮਾ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ। ਇਸ ਹਾਦਸੇ ਵਿਚ ਉਸ ਦੇ ਛੇ ਸਾਲਾ ਬੱਚੇ ਦਾ ਵਾਲ-ਵਾਲ ਬਚਾਅ ਹੋ ਗਿਆ ਸੀ। 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement