ਚੈਕ ਗਣਰਾਜ ਦੀ ਅੰਬੈਸਡਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
Published : Nov 4, 2022, 3:58 pm IST
Updated : Nov 4, 2022, 3:59 pm IST
SHARE ARTICLE
Ambassador of Czech Republic called on Punjab Vidhan Sabha Speaker
Ambassador of Czech Republic called on Punjab Vidhan Sabha Speaker

ਕੁਲਤਾਰ ਸਿੰਘ ਸੰਧਵਾਂ ਤੇ ਡਾ. ਜ਼ਿਗੋਵਾ ਵੱਲੋਂ ਵੱਖ-ਵੱਖ ਖੇਤਰਾਂ ’ਚ ਆਪਸੀ ਸਬੰਧ ਮਜ਼ਬੂਤ ਬਨਾਉਣ ’ਤੇ ਜ਼ੋਰ

ਚੰਡੀਗੜ੍ਹ : ਭਾਰਤ ਵਿੱਚ ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ  ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿੱਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ ਦਿੱਤਾ।
ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਪੰਜਾਬ ਦੇ ਹਰੇ ਇਨਕਲਾਬ ’ਚ ਚੈਕੋਸਲਵਾਕੀਆ ਵੱਲੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਉਨਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿਚਕਾਰ ਖੇਤੀ ਖੇਤਰ ਵਿੱਚ ਵਧੇਰੇ ਆਦਾਨ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ।

ਚੈਕ ਰਿਪਬਲਿਕ ਵਿੱਚ ਸਰਦੀਆਂ ਦੀ ਕਣਕ, ਸਰਦੀਆਂ ਦੇ ਜੌਂ, ਬਸੰਤ ਰੁੱਤ ਦੇ ਜੌਂ, ਆਲੂ, ਮੱਕੀ ਅਤੇ ਫਲਾਂ ਦੀ ਕਾਸ਼ਤ ਵਧੇਰੇ ਹੁੰਦੀ ਹੈ। ਇਹ ਕਾਸ਼ਤ ਪੰਜਾਬ ਨਾਲ ਮਿਲਦੀ ਜੁਲਦੀ ਹੈ ਜਿਸ ਕਰਕੇ ਦੋਵੇ ਆਪਸੀ ਗਿਆਨ ਅਤੇ ਤਕਨੋਲੋਜੀ ਦੇ ਆਦਾਨ ਪ੍ਰਦਾਨ ਦਾ ਫਾਇਦਾ ਉਠਾ ਸਕਦੇ ਹਨ। ਸ. ਸੰਧਵਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿਚਕਾਰ ਉਦਯੋਗ ਖੇਤਰ ਵਿੱਚ ਵੀ ਸਹਿਯੋਗ ’ਤੇ ਵੀ ਜ਼ੋਰ ਦਿੱਤਾ।

ਚੈਕ ਰਿਪਬਲਿਕ ਨੂੰ ਕਾਰ ਉਦਯੋਗ, ਹਵਾਬਾਜੀ, ਇੰਜੀਨੀਅਰਿੰਗ, ਵਾਤਾਵਰਣ ਤਕਨਾਲੋਜੀ, ਮੈਡੀਕਲ ਉਪਕਰਨਾਂ, ਇਲੈਕਟ੍ਰਾਨਿਕਸ ਅਤੇ ਇਲੈਕਟ੍ਰੀਕਲ ਇੰਜੀਨੀਅਰਿੰਗ, ਕੈਮੀਕਲ ਅਤੇ ਫਾਰਮਾਸਿਊਟੀਕਲ ਉਦਯੋਗ ਵਿੱਚ ਵਿਸ਼ੇਸ਼ ਸਥਾਨ ਹਾਸਲ ਹੈ। ਕੁਲਤਾਰ ਸਿੰਘ ਸੰਧਵਾਂ ਨੇ ਚੈਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਡਾ. ਜ਼ਿਗੋਵਾ ਨੂੰ ਭੂਮਿਕਾ ਨਿਭਾਉਣ ਲਈ ਆਖਿਆ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਲਾ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਦੇਵਾਂ ਦੇਸ਼ਾਂ ਵਿੱਚ ਆਦਾਨ-ਪ੍ਰਦਾਨ ਵਾਧਾਉਣ ਤੋਂ ਇਲਾਵਾ ਪੰਜਾਬ ਅਤੇ ਚੈਕ ਰਿਪਬਲਿਕ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਦੇਸ਼ਾਂ ਦਾ ਦੌਰਾ ਕਰਨ ਦਾ ਵੀ ਸੁਝਾਅ ਦਿੱਤਾ ਜਿਸ ’ਤੇ ਡਾ. ਜ਼ਿਗੋਵਾ ਨੇ ਸਹਿਮਤੀ ਜਿਤਾਈ। ਵਿਚਾਰ-ਚਰਚਾ ਦੌਰਾਨ ਡਾ. ਜ਼ਿਗੋਵਾ ਨੇ ਨੇ ਚੈਕ ਰਿਪਬਲਿਕ ਅਤੇ ਭਾਰਤ ਵਿੱਚਕਾਰ ਇਤਿਹਾਸ ਸਬੰਧਾਂ ਦਾ ਜ਼ਿਕਰ ਕੀਤਾ ਅਤੇ ਦੋਵਾਂ ਦੇਸ਼ਾਂ ਵੱਲੋਂ ਇੱਕ ਦੂਜੇ ਨੂੰ ਦਿੱਤੇ ਗਏ ਸਹਿਯੋਗ ਦੀ ਯਾਦ ਤਾਜ਼ਾ ਕੀਤੀ।

ਉਨਾਂ ਕਿਹਾ ਕਿ ਚੈਕ ਰਿਪਬਲਿਕ ਅਤੇ ਪੰਜਾਬ ਵੱਲੋਂ ਆਪਸੀ ਸਹਿਯੋਗ ਵਧਾਉਣ ਨਾਲ ਦੋਵਾਂ ਨੂੰ ਭਰਪੂਰ ਫਾਇਦਾ ਹੋਵੇਗਾ ਕਿਉਕਿ ਦੋਵਾਂ ਹਾਲਤਾਂ ਵਿੱਚ ਕਾਫੀ ਸਮਾਨਤਾਵਾਂ ਹਨ। ਉਨਾਂ ਨੇ ਪੰਜਾਬ ਦੇ ਜੁਝਾਰੂ ਸਭਾਅ ਦੀ ਵੀ ਸਰਾਹਨਾ ਕੀਤੀ। ਇਸ ਦੌਰਾਨ ਸ. ਸੰਧਵਾਂ ਨੇ ਡਾ. ਜ਼ਿਗੋਵਾ ਨੂੰ ਇੱਕ ਸ਼ਾਲ ਅਤੇ ਇੱਕ ਯਾਦਗਾਰੀ ਚਿੰਨ ਭੇਂਟ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement