ਰਾਜਿੰਦਰਾ ਹਸਪਤਾਲ 'ਚੋਂ ਫਰਾਰ ਹੋਇਆ ਗੈਂਗਸਟਰ ਅਮਰੀਕ ਸਿੰਘ ਵਿਦੇਸ਼ੀ ਹਥਿਆਰਾਂ ਸਣੇ ਮੁੜ ਗ੍ਰਿਫ਼ਤਾਰ
Published : Nov 4, 2022, 10:46 am IST
Updated : Nov 4, 2022, 10:46 am IST
SHARE ARTICLE
Gangster Amrik Singh, who escaped from Rajindra Hospital
Gangster Amrik Singh, who escaped from Rajindra Hospital

ਅਮਰੀਕ ਸਿੰਘ ਖ਼ਿਲਾਫ਼ ਹੁਣ ਤੱਕ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਸਮੇਤ ਕੁੱਲ 13 ਮੁਕੱਦਮੇ ਦਰਜ ਹਨ,

 

ਪਟਿਆਲਾ: ਸੀ. ਆਈ. ਏ. ਸਟਾਫ਼ ਸਮਾਣਾ ਦੀ ਪੁਲਿਸ ਨੇ ਇੰਚਾਰਜ ਸੁਰਿੰਦਰ ਭੱਲਾ ਦੀ ਅਗਵਾਈ ਹੇਠ ਨਸ਼ਾ ਤਸਕਰੀ ਦੇ ਕੇਸਾਂ ’ਚ ਜੇਲ ਕੱਟ ਰਿਹਾ ਮੁਲਜ਼ਮ ਅਮਰੀਕ ਸਿੰਘ ਜੋ ਕੁੱਝ ਦਿਨ ਪਹਿਲਾਂ ਫਰਾਰ ਹੋ ਗਿਆ ਸੀ। ਉਸ ਨੂੰ ਲਗਭਗ ਇਕ ਮਹੀਨੇ ਬਾਅਦ ਮੁੜ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਅਮਰੀਕ ਸਿੰਘ ਦੇ ਨਾਲ 9 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਨੇ ਅਮਰੀਕ ਸਿੰਘ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ। ਇਨ੍ਹਾਂ ’ਚ ਸੰਦੀਪ ਮਸੀਹ, ਅੰਕੁਸ਼ ਮਸੀਹ ਵਾਸਾ ਕੱਕਾ ਕੰੜੀਆਲਾ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਮਨਦੀਪ ਸਿੰਘ ਉਰਫ਼ ਦੀਪ ਵਾਸੀ ਤਰਨਤਾਰਨ, ਹਵਾਲਾਤੀ ਮਲਕੀਤ ਸਿੰਘ ਉਰਫ਼ ਝਾੜੀ, ਹਵਾਲਾਤੀ ਮਨਿੰਦਰ ਸਿੰਘ ਉਰਫ਼ ਵਲੈਤੀ, ਹਵਾਲਾਤੀ ਬਲਵਿੰਦਰ ਸਿੰਘ ਉਰਫ਼ ਬਿੱਲਾ ਵਾਸੀ ਤਰਨਤਾਰਨ, ਰਣਜੀਤ ਸਿੰਘ ਉਰਫ਼ ਬਿੱਲਾ ਵਾਸੀ ਗੋਬਿੰਦਪੁਰਾ ਖਨੌਰੀ, ਰਾਕੇਸ਼ ਕੁਮਾਰ ਉਰਫ਼ ਬਚੀ ਪਟਿਆਲਾ, ਹੁਕਮ ਚੰਦ ਵਾਸੀ ਨਾਭਾ ਸ਼ਾਮਲ ਹਨ।

ਐੱਸ. ਐੱਸ. ਪੀ. ਨੇ ਦੱਸਿਆ ਕਿ ਸੀ. ਆਈ. ਏ. ਸਮਾਣਾ ਦੇ ਇੰਚਾਰਜ ਸੁਰਿੰਦਰ ਭੱਲਾ ਨੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਕੇ ਪੁੱਲ ਡਰੇਨ ਪਿੰਡ ਬੰਮਣਾ ਬਸਤੀ ਸਮਾਣਾ ਭਵਾਨੀਗੜ੍ਹ ਰੋਡ ਤੋਂ ਅਮਰੀਕ ਸਿੰਘ ਨੂੰ ਭਵਾਨੀਗੜ੍ਹ ਸਾਈਡ ਤੋਂ ਆਉਂਦੇ ਨੂੰ ਵਾਰਦਾਤ ’ਚ ਵਰਤੀ ਗਈ ਸਵਿੱਫਟ ਕਾਰ ਅਤੇ ਇਕ ਵਿਦੇਸ਼ੀ ਪਿਸਤੌਲ, ਤਿੰਨ ਮੈਗਜ਼ੀਨ, 7 ਜ਼ਿੰਦਾ ਰੋਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਦਿਲਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਭਗਵਾਨ ਦਾਸ ਵਾਸੀ ਧਬਲਾਨ ਥਾਣਾ ਪਸਿਆਣਾ ਦੀ ਸ਼ਮੂਲੀਅਤ ਵੀ ਪਾਈ ਗਈ। ਉਸ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

8 ਕਿੱਲੋ ਹੈਰੋਇਨ ਅਤੇ ਇਕ ਪਿਸਤੌਲ ਨਾਲ ਸਬੰਧਿਤ ਕੇਸ ’ਚ 12 ਜੂਨ, 2022 ਨੂੰ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕ ਸਿੰਘ ਨੂੰ ਅਦਾਲਤ ਵੱਲੋਂ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਦੇ ਗਾਰਡ ਵੱਲੋਂ ਉਸ ਨੂੰ 1 ਅਕਤੂਬਰ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਸੀ। ਇੱਥੇ ਉਹ ਇਲਾਜ ਦੌਰਾਨ ਹਸਪਤਾਲ ’ਚੋਂ ਭੱਜਣ ’ਚ ਕਾਮਯਾਬ ਰਿਹਾ। ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਦੇ ਭੱਜਣ ਤੋਂ ਬਾਅਦ ਪਟਿਆਲਾ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕਰ ਰਹੀ ਸੀ।

ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰਨ ’ਚ ਐੱਸ. ਪੀ. ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ ਵੱਲੋਂ ਆਪਰੇਸ਼ਨ ਨੂੰ ਸੁਪਰਵਾਈਜ਼ ਕੀਤਾ ਜਾ ਰਿਹਾ ਸੀ। ਦੱਸਣਯੋਗ ਹੈ ਕਿ ਅਮਰੀਕ ਸਿੰਘ ਖ਼ਿਲਾਫ਼ ਹੁਣ ਤੱਕ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਸਮੇਤ ਕੁੱਲ 13 ਮੁਕੱਦਮੇ ਦਰਜ ਹਨ, ਜਿਨ੍ਹਾਂ ’ਚ 8-8 ਕਿੱਲੋ ਹੈਰੋਇਨ ਦੇ 2 ਕੇਸ ਵੀ ਸ਼ਾਮਲ ਹਨ। 


 

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement