
ਮੁਲਜ਼ਮ ਹਥਿਆਰ ਬਣਾਉਣ ਤੇ ਸਪਲਾਈ ਕਰਨ ਦਾ ਕਰਦੇੇ ਸਨ ਕੰਮ
ਮੁਹਾਲੀ : ਮੁਹਾਲੀ ਪੁਲਿਸ ਨੇ ਵੱਡੀ ਮਾਤਰਾ 'ਚ ਹਥਿਆਰਾਂ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਜੋ ਕਿ ਦਿਲਪ੍ਰੀਤ ਬਾਬਾ ਗੈਂਗ ਦਾ ਮੈਂਬਰ ਹੈ, ਜਿਸ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਉਸ ਕੋਲੋਂ ਪੁੱਛਗਿੱਛ ਵਿੱਚ ਪਤਾ ਲੱਗਾ ਹੈ ਕਿ ਹੋਰ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ। ਇਹ ਹਥਿਆਰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀ ਸਰਹੱਦ 'ਤੇ ਬਣਾਇਆ ਜਾ ਰਿਹਾ ਹੈ।
ਮੁਹਾਲੀ ਪੁਲਿਸ ਨੇ ਕਾਰਵਾਈ ਕਰਦਿਆਂ ਅਨਿਲ ਰਾਜੂ ਅਤੇ ਅਨਵਰ ਜੈਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 32 ਬੋਰ ਦੇ 20 ਪਿਸਤੌਲ ਅਤੇ 20 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਉਹ ਲਗਭਗ ਸਾਰੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਨੇ ਹਥਿਆਰ ਵੀ ਬਣਾਏ ਅਤੇ ਸਪਲਾਈ ਕੀਤੇ। ਐਸਐਸਪੀ ਨੇ ਕਿਹਾ ਕਿ ਫਿਲਹਾਲ ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਉਹ ਕਿਸ ਨੂੰ ਹਥਿਆਰ ਸਪਲਾਈ ਕਰਦੇ ਸਨ।