ਪੰਜਾਬ ਕਾਂਗਰਸ ਵੱਲੋਂ ਸੂਰੀ ਦੇ ਕਤਲ ਦੀ ਨਿਖੇਧੀ; ਕਿਹਾ- ਸੂਬੇ 'ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖ਼ਰਾਬ
Published : Nov 4, 2022, 7:27 pm IST
Updated : Nov 4, 2022, 7:27 pm IST
SHARE ARTICLE
Amarinder Singh Raja Warring
Amarinder Singh Raja Warring

ਲੋਕਾਂ ਵਿੱਚ ਡਰ ਦਾ ਮਾਹੌਲ, ਸ਼ਾਂਤੀ ਅਤੇ ਆਪਸੀ ਭਾਈਚਾਰੇ ਬਣਾਈ ਰੱਖਣ ਦੀ ਅਪੀਲ

 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ।  ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।

ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਅਪਰਾਧੀ ਆਸਾਨੀ ਨਾਲ ਆਪਣਾ ਨਿਸ਼ਾਨਾ ਚੁਣ ਕੇ ਕਤਲ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਇਹ ਕਤਲ ਜ਼ਾਹਰ ਕਰਦਾ ਹੈ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ।

ਵੜਿੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਸੂਬੇ ਤੋਂ ਬਾਹਰ ਰਹਿ ਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਪੰਜਾਬ ਵਿੱਚ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿੱਚ ਸ਼ਾਸਨ ਚਲਾਉਣਾ ਆਸਾਨ ਨਹੀਂ ਹੈ ਅਤੇ ਇਹ ਵਾਰ-ਵਾਰ ਸਾਬਤ ਹੋ ਚੁੱਕਾ ਹੈ।  ਪੰਜਾਬ ਨੂੰ ਪੂਰੇ ਸਮੇਂ ਦੇ ਸ਼ਾਸਨ ਦੀ ਲੋੜ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਰੀ ਦੀ ਸਿਆਸੀ ਵਿਚਾਰਧਾਰਾ ਦੇ ਉਲਟ ਉਹ ਉੱਚ ਜੋਖਮ ਵਾਲੇ ਨਿਸ਼ਾਨੇ 'ਤੇ ਸਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਹੋਰ ਸਾਵਧਾਨ ਰਹਿਣ ਦੀ ਲੋੜ ਸੀ।  ਉਸਦੇ ਕਤਲ ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਸਹਿਮ ਫੈਲ ਗਿਆ ਹੈ।  ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਹਾਲਾਤ ਇੱਕ ਵਾਰ ਫਿਰ ਕਾਲੇ ਦੌਰ ਵਿੱਚ ਨਹੀਂ ਜਾਣ ਦਿੱਤੇ ਜਾ ਸਕਦੇ।  ਅਸੀਂ ਬਹੁਤ ਸਾਰੇ ਲੋਕਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਨੂੰ ਬਚਾਇਆ ਹੈ ਅਤੇ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਫੁੱਟ ਪਾਊ ਸਿਆਸਤ ਤੋਂ ਉਪਰ ਉਠ ਕੇ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement