
Abohar News: ਆਰਥਿਕ ਤੰਗੀ ਤੋਂ ਪ੍ਰੇਸ਼ਾਨ ਸੀ ਮ੍ਰਿਤਕ
Abohar suicide News in punjabi: ਅਬੋਹਰ ਦੇ ਪਿੰਡ ਅਮਰਪੁਰਾ ਦੇ ਵਸਨੀਕ ਅਤੇ ਈਟੀਟੀ ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਹਾਵਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਦੀਆਂ ਚਾਰ ਭੈਣਾਂ ਅਤੇ ਇਕ ਵੱਡਾ ਭਰਾ ਹੈ।
ਇਹ ਵੀ ਪੜ੍ਹੋ: Guess who: ਬਚਪਨ ਦੀ ਤਸਵੀਰ 'ਚ ਲੁਕੀ ਹੋਈ ਹੈ ਖੂਬਸੂਰਤ ਅਦਾਕਾਰਾ, ਪਹਿਚਾਣਿਆ ਕੌਣ?
ਜਾਣਕਾਰੀ ਅਨੁਸਾਰ ਸੁਰਿੰਦਰ ਪੁੱਤਰ ਕ੍ਰਿਸ਼ਨ ਲਾਲ ਉਮਰ ਕਰੀਬ 23 ਸਾਲ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਸਿਆ ਕਿ ਸੁਰਿੰਦਰ ਈ.ਟੀ.ਟੀ ਕਰਨ ਦੇ ਨਾਲ-ਨਾਲ ਡੇਂਟਿੰਗ ਪੇਂਟਿੰਗ ਦੀ ਦੁਕਾਨ 'ਤੇ ਕੰਮ ਕਰਦਾ ਸੀ ਤਾਂ ਜੋ ਉਹ ਆਪਣੀ ਪੜ੍ਹਾਈ ਦੀ ਫੀਸ ਭਰ ਸਕੇ ਪਰ ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਸੀ।
ਇਹ ਵੀ ਪੜ੍ਹੋ: Kane Williamson: ਸੈਂਕੜਾ ਲਾਉਣ ਤੋਂ ਖੁੰਝੇ ਕੇਨ ਵਿਲੀਅਮਸਨ, ਇੰਨੇ ਰਨ ਬਣਾ ਹੋਏ ਆਊਟ
ਕੱਲ੍ਹ ਸ਼ਾਮ ਕਰੀਬ 6 ਵਜੇ ਉਸ ਨੇ ਆਪਣੇ ਮੋਬਾਈਲ 'ਤੇ ਸਟੇਟਸ ਪਾਇਆ ਕਿ ਉਹ ਪਰੇਸ਼ਾਨ ਹੈ ਅਤੇ ਹੁਣ ਇਸ ਦੁਨੀਆ 'ਚ ਨਹੀਂ ਰਹਿਣਾ ਚਾਹੁੰਦਾ। ਇਸ ਤੋਂ ਬਾਅਦ ਉਹ ਖਾਣਾ ਖਾ ਕੇ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ। ਸਵੇਰੇ ਪਿੰਡ ਦੇ ਵਾਟਰ ਵਰਕਸ ਦੇ ਕਰਮਚਾਰੀ ਨੇ ਉਸ ਨੂੰ ਵਾਟਰ ਵਰਕਸ ਦੀ ਟੈਂਕੀ 'ਤੇ ਫਾਹੇ ਨਾਲ ਲਟਕਦਾ ਦੇਖਿਆ ਅਤੇ ਉਨ੍ਹਾਂ ਨੂੰ ਸੂਚਨਾ ਦਿਤੀ। ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ।