
ਇਸ ਘਟਨਾ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁਧ ਪਰਚਾ ਦਰਜ ਕੀਤਾ ਜਾਵੇਗਾ।
Bathinda Stubble Burning News: ਜ਼ਿਲ੍ਹੇ ਵਿਚ ਪਰਾਲੀ ਨਾ ਸਾੜਨ ਦੇ ਸੰਦੇਸ਼ ਲੈ ਕੇ ਆਏ ਸਰਕਾਰੀ ਕਰਮਚਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁਧ ਪਰਚਾ ਦਰਜ ਕੀਤਾ ਜਾਵੇਗਾ।
ਉਨ੍ਹਾਂ ਲਿਖਿਆ, “ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ? ਸਰਕਾਰੀ ਕਰਮਚਾਰੀ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ। ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿਤਾ... ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਅਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ। ਪਰਚਾ ਦਰਜ ਹੋਵੇਗਾ”।
ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ 'ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ 'ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ… pic.twitter.com/JHzshx4fhs
— Bhagwant Mann (@BhagwantMann) November 4, 2023
ਦਰਅਸਲ ਬਠਿੰਡਾ ਦੇ ਪਿੰਡ ਨਹੀਆਵਾਲਾ ਵਿਚ ਪਰਾਲੀ ਸਾੜਨ ਤੋਂ ਰੋਕਣ ਆਏ ਇਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਛੱਡ ਦਿਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਉ ਬਣਾ ਕੇ ਵਾਇਰਲ ਕਰ ਦਿਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਸਖ਼ਤ ਨੋਟਿਸ ਲਿਆ ਹੈ।
ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿਚ ਲੋਕਾਂ ਵਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜਾਮ ਦੇ ਕੇ ਇਹ ਲੋਕ ਅਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
(For more news apart from Bathinda Stubble Burning News, stay tuned to Rozana Spokesman