
ਚੋਣ ਕਮਿਸ਼ਨਰ ਨੇ ਪਟਿਆਲਾ, ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਵਾਂ ਨੋਟੀਫਿਕੇਸ਼ਨ ਭੇਜ ਦਿਤਾ ਹੈ।
Municipal elections in Punjab postponed News: ਪੰਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਹੋਰ ਦੇਰੀ ਹੋ ਸਕਦੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਅਤੇ ਲੋਕਲ ਬਾਡੀਜ਼ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦੇ ਬਾਵਜੂਦ 15 ਨਵੰਬਰ ਤਕ ਚੋਣਾਂ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਵੋਟਰ ਸੂਚੀ 'ਤੇ ਅਜੇ ਤਕ ਸਹਿਮਤੀ ਨਾ ਬਣਨ ਕਾਰਨ ਇਤਰਾਜ਼ਾਂ ਦੀਆਂ ਤਰੀਕਾਂ ਬਦਲ ਦਿਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 15 ਨਵੰਬਰ ਤਕ ਚੋਣਾਂ ਕਰਵਾਉਣ ਲਈ ਕਿਹਾ ਸੀ ਪਰ ਹੁਣ ਚੋਣ ਕਮਿਸ਼ਨਰ ਨੇ ਪਟਿਆਲਾ, ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਵਾਂ ਨੋਟੀਫਿਕੇਸ਼ਨ ਭੇਜ ਦਿਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤਕ ਪ੍ਰਕਾਸ਼ਿਤ ਕਰ ਦਿਤੀਆਂ ਜਾਣਗੀਆਂ।
ਹੁਕਮਾਂ ਅਨੁਸਾਰ ਜੇਕਰ ਕਿਸੇ ਵੋਟਰ ਨੂੰ ਕੋਈ ਇਤਰਾਜ਼ ਹੈ ਤਾਂ ਉਹ 7 ਨਵੰਬਰ ਤਕ ਲੋਕਲ ਬਾਡੀ ਵਿਭਾਗ ਨੂੰ ਸੂਚਿਤ ਕਰ ਸਕਦਾ ਹੈ। 17 ਨਵੰਬਰ ਤਕ ਇਤਰਾਜ਼ ਵਾਪਸ ਲਏ ਜਾ ਸਕਦੇ ਹਨ। ਇਸ ਤੋਂ ਬਾਅਦ 21 ਨਵੰਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਆਦੇਸ਼ ਦਿਤੇ ਗਏ ਹਨ। ਜੇਕਰ ਸਰਕਾਰ 21 ਨਵੰਬਰ ਤਕ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੰਦੀ ਹੈ ਤਾਂ ਸੰਭਵ ਹੈ ਕਿ ਇਹ ਚੋਣਾਂ ਦਸੰਬਰ ਜਾਂ ਇਸ ਤੋਂ ਬਾਅਦ ਕਰਵਾਈਆਂ ਜਾ ਸਕਦੀਆਂ ਹਨ।
(For more news apart from Municipal elections in Punjab postponed, stay tuned to Rozana Spokesman