Punjab firms up investment: ਪੰਜਾਬ ਨੇ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿਚ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹਾਸਲ
Published : Nov 4, 2023, 5:16 pm IST
Updated : Nov 4, 2023, 5:19 pm IST
SHARE ARTICLE
Punjab firms up investment
Punjab firms up investment

ਅਨਮੋਲ ਗਗਨ ਮਾਨ ਨੇ ਦਿੱਲੀ ਵਿਖੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

Punjab firms up investment News: ਸੂਬੇ ਵਿਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ "ਵਰਲਡ ਫੂਡ ਇੰਡੀਆ 2023" ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤਕ "ਵਰਲਡ ਫੂਡ ਇੰਡੀਆ 2023" ਦੇ ਦੂਜੇ ਐਡੀਸ਼ਨ ਵਿਚ ਭਾਈਵਾਲ ਸੂਬੇ ਵਜੋਂ ਪੰਜਾਬ ਦੀ ਮੌਜੂਦਗੀ ਨੇ ਵਿਸ਼ਵ ਭਰ ਦਾ ਧਿਆਨ ਖਿੱਚਿਆ।

ਇਸ ਈਵੈਂਟ ਦੇ ਉਦਘਾਟਨ ਮੌਕੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼, ਨਵਾਰਾ (ਸਪੇਨ), ਐਲ.ਯੂ.ਐਲ.ਯੂ. ਗਰੁੱਪ (ਯੂ.ਏ.ਈ.), ਡੇਨੋਨ ਇੰਡੀਆ, ਮਾਰਸੇਲ ਅਗਸਤੇ (ਫ੍ਰਾਂਸ), ਵਿਸਟਾ ਫੂਡਸ (ਓ.ਐਸ.ਆਈ. ਗਰੁੱਪ ਕੰਪਨੀ, ਯੂ.ਐਸ.ਏ.) ਵਰਗੀਆਂ ਪ੍ਰੋਸੈਸਿੰਗ ਕੰਪਨੀਆਂ ਦੇ ਸੀ.ਈ.ਓ. ਅਤੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਆਪਸੀ ਸਹਿਯੋਗ, ਵਿਕਾਸ ਅਤੇ ਲਗਾਤਾਰ ਵਿਕਸਿਤ ਹੋ ਰਹੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਮੁਹਾਰਤ ਦਾ ਆਦਾਨ-ਪ੍ਰਦਾਨ ਕਰਨਾ ਸੀ। ਉਦਯੋਗ ਜਗਤ ਦੇ ਦਿੱਗਜ਼ ਇਹਨਾਂ ਮੌਕਿਆਂ ਪ੍ਰਤੀ ਉਤਸ਼ਾਹੀ ਨਜ਼ਰ ਆਏ ਅਤੇ ਉਨ੍ਹਾਂ ਨੇ ਬਿਹਤਰੀਨ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਅਨਮੋਲ ਗਗਨ ਮਾਨ ਨੇ ਸੂਬੇ ਵਿਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤ ਦੇਣ ਦਾ  ਭਰੋਸਾ ਦਿੱਤਾ।

 ਇਸ ਸਹਿਯੋਗੀ ਭਾਵਨਾ ਨੇ ਵਿਸ਼ਵ ਪੱਧਰ 'ਤੇ ਫੂਡ ਪ੍ਰੋਸੈਸਿੰਗ ਸੈਕਟਰ ਵਿਚ ਨਵੀਨਤਾ, ਗੁਣਵੱਤਾ ਅਤੇ ਖੁਸ਼ਹਾਲੀ ਲਈ ਇੱਕ ਕੇਂਦਰ ਵਜੋਂ ਪੰਜਾਬ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਪੰਜਾਬ ਨੂੰ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿਚ ਲਗਭਗ 1225 ਕਰੋੜ ਰੁਪਏ ਦੇ ਨਵੇਂ ਨਿਵੇਸ਼ ਪ੍ਰਾਪਤ ਹੋਏ। ਇਸ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਦਾ ਆਯੋਜਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿਚ ਸੀਨੀਅਰ ਸਰਕਾਰੀ ਨੁਮਾਇੰਦੇ, ਨਿਵੇਸ਼ਕਾਂ ਅਤੇ ਪ੍ਰਮੁੱਖ ਵਿਸ਼ਵ ਪੱਧਰੀ ਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਦਿੱਗਜ਼ ਮੌਜੂਦ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਇਨਵੈਸਟ ਪੰਜਾਬ, ਸੈਰ ਸਪਾਟਾ ਸੰਮੇਲਨ ਅਤੇ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕਰਕੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਵੇਂ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੁਣ ਤਕ ਪੰਜਾਬ ਵਿਚ ਕਈ ਨਵੇਂ ਨਿਵੇਸ਼ ਆ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement