ਭਾਜਪਾ ਨੂੰ ਬਰਨਾਲਾ 'ਚ ਵੱਡਾ ਝਟਕਾ, ਸਾਬਕਾ ਉਮੀਦਵਾਰ ਧੀਰਜ ਦਦਾਹੂਰ AAP ਵਿੱਚ ਸ਼ਾਮਲ
Published : Nov 4, 2024, 11:00 pm IST
Updated : Nov 4, 2024, 11:00 pm IST
SHARE ARTICLE
AAP
AAP

ਭਾਜਪਾ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ, ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਆਗੂ ਗੁਰਨਾਮ ਸਿੰਘ ਵਾਹਿਗੁਰੂ ਵੀ ਸ਼ਾਮਲ

ਬਰਨਾਲਾ: ਵਿਧਾਨ ਸਭਾ ਜ਼ਿਮਨੀ ਚੋਣ ਬਰਨਾਲਾ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਦੱਸ ਦਈਏ ਕਿ ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ। ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ।

ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ਵਿੱਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੀਰਜ ਦਦਾਹੂਰ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਸੂਬੇ ਦਾ ਵਿਕਾਸ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਵਿੱਚ ‘ਆਪ’ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਰਿਹਾ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement