ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸਭ ਨੂੰ ਸਹੀ ਤੇ ਚੰਗੀਆਂ ਸਿਹਤ ਸੇਵਾਵਾਂ ਮਿਲਣ
ਤਰਨ ਤਾਰਨ: ਅੱਜ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖ਼ੇ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਲਵਲੀਨ ਕੌਰ ਨੇ ਅਚਾਨਕ ਦੋਰਾ ਕੀਤਾ। ਉਨ੍ਹਾਂ ਹਸਪਤਾਲ ਵਿਖ਼ੇ ਚੱਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਕਿ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਡਾਇਰੈਕਟਰ ਡਾਕਟਰ ਲਵਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਆਮ ਜਨਤਾ ਨੂੰ ਸਿਹਤ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਕਮੀ ਨਾ ਆਵੇ, ਇਸ ਲਈ ਮਰੀਜ਼ਾਂ ਲਈ ਚੰਗੀਆਂ ਸੇਵਾਵਾਂ ਦਿੱਤੀਆਂ ਜਾਣ, ਇਸ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
                    
                