ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ
ਜੰਡਿਆਲਾ ਗੁਰੂ: ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਜ ਜੰਡਿਆਲਾ ਗੁਰੂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਾਜਾਈਆ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਗੱਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ।
ਜੰਡਿਆਲਾ ਗੁਰੂ ਸ਼ਹਿਰ ਵਾਸੀਆਂ ਵੱਲੋਂ ਜਗ੍ਹਾ-ਜਗ੍ਹਾ ਲੰਗਰ ਅਤੁੱਟ ਵਰਤਾਇਆ ਗਿਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਲੋਕ ਸ਼ਾਮਿਲ ਹੋਏ। ਸੰਗਤਾਂ ਨੇ ਸ਼ਬਦ ਬੋਲ ਸੰਗਤਾਂ ਨੂੰ ਨਿਹਾਲ ਕੀਤਾ। ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਸੰਗਤ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ ’ਤੇ ਚੱਲਣਾ ਚਾਹੀਦਾ ਹੈ।
                    
                