ਖ਼ਬਰਾਂ |

ਤਾਜ਼ਾ |

ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਾਂਝੀ ਲੜਾਈ ਸਮੇਂ ਦੀ ਮੁੱਖ ਲੋੜ : ਪ੍ਰੋ ਚੰਦੂਮਾਜਰਾ 
Published : Nov 4, 2026, 4:41 pm IST
Updated : Nov 4, 2026, 4:41 pm IST
SHARE ARTICLE
A united struggle for the interests of Punjab and the Panth is the primary need of the hour: Prof. Chandumajra
A united struggle for the interests of Punjab and the Panth is the primary need of the hour: Prof. Chandumajra

ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋਏ ਪ੍ਰੋ. ਚੰਦੂਮਾਜਰਾ

ਚੰਡੀਗੜ : ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਪਰ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਹੈ। 

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਸਾਡੀ ਭੂਮਿਕਾ ਸਿਰਫ਼ ਅਖਬਾਰਾਂ ਦੇ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ, ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। 

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ’ਤੇ ਮੇਲ ਨਹੀਂ ਖਾਂਦੀ। ਇਸ ਲਈ ਮੇਰੇ ਵੱਲੋਂ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement