ਖ਼ਬਰਾਂ |

ਤਾਜ਼ਾ |

ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਟੌਪ ਐਨਕਲੇਵ 'ਚ ਨਾਜਾਇਜ਼ ਇਮਾਰਤ ਸੀਲ
Published : Nov 4, 2026, 10:08 pm IST
Updated : Nov 4, 2026, 10:09 pm IST
SHARE ARTICLE
GLADA's major action against illegal constructions, illegal building sealed in Top Enclave
GLADA's major action against illegal constructions, illegal building sealed in Top Enclave

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਿਰਦੇਸ਼ਾਂ 'ਤੇ ਨਾਜਾਇਜ਼ ਕਾਲੋਨੀਆਂ ਤੇ ਇਮਾਰਤਾਂ ਵਿਰੁੱਧ ਮੁਹਿੰਮ ਤੇਜ਼, ਆਉਣ ਵਾਲੇ ਹਫ਼ਤਿਆਂ 'ਚ ਹੋਰ ਕਾਰਵਾਈ ਦੀ ਤਿਆਰੀ

ਲੁਧਿਆਣਾ (ਐਸਪੀ ਜੋਸ਼ੀ): ਲੁਧਿਆਣਾ ਜ਼ਿਲ੍ਹੇ ਵਿੱਚ ਨਾਜਾਇਜ਼ ਕਾਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਗਲਾਡਾ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ, ਪੀ.ਸੀ.ਐੱਸ. ਵੱਲੋਂ ਅਣਅਧਿਕਾਰਤ ਅਤੇ ਬੇਤਰਤੀਬੇ ਵਿਕਾਸ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਸਰਕਾਰੀ ਮਨਜ਼ੂਰੀ ਅਤੇ ਨਿਰਧਾਰਤ ਨਿਯਮਾਂ ਤੋਂ ਬਿਨਾਂ ਰਿਹਾਇਸ਼ੀ ਤੇ ਵਪਾਰਕ ਥਾਵਾਂ ਵੇਚ ਕੇ ਆਮ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ 4 ਨਵੰਬਰ ਨੂੰ ਪਿੰਡ ਦਾਦ ਸਥਿਤ ਟੌਪ ਐਨਕਲੇਵ ਕਾਲੋਨੀ ਵਿੱਚ ਸੀਲਿੰਗ ਦੀ ਕਾਰਵਾਈ ਕੀਤੀ ਗਈ।

1

ਇਸ ਕਾਰਵਾਈ ਲਈ ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਮੌਕੇ 'ਤੇ ਪਹੁੰਚੀ। ਸਾਂਝੀ ਟੀਮ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਬਣਾਈ ਗਈ ਇਮਾਰਤ ਨੂੰ ਸਫਲਤਾਪੂਰਵਕ ਸੀਲ ਕਰ ਦਿੱਤਾ ਗਿਆ।

ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਸਪੱਸ਼ਟ ਕੀਤਾ ਕਿ ਨਾਜਾਇਜ਼ ਉਸਾਰੀਆਂ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਣ ਲਈ ਆਉਣ ਵਾਲੇ ਹਫ਼ਤਿਆਂ ਦੌਰਾਨ ਵੀ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸੀਲਿੰਗ ਅਤੇ ਢਾਹੁਣ ਦੀਆਂ ਕਾਰਵਾਈਆਂ ਦੇ ਨਾਲ-ਨਾਲ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ ਤਹਿਤ ਨਾਜਾਇਜ਼ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਰਿਹਾਇਸ਼ੀ ਜਾਂ ਵਪਾਰਕ ਜਾਇਦਾਦ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਉਸ ਦੀ ਸਰਕਾਰੀ ਮਨਜ਼ੂਰੀ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਦੀ ਪੂਰੀ ਜਾਂਚ ਜ਼ਰੂਰ ਕਰਨ, ਤਾਂ ਜੋ ਉਹ ਗੈਰ-ਕਾਨੂੰਨੀ ਕਾਲੋਨੀਆਂ ਅਤੇ ਇਮਾਰਤਾਂ ਦੇ ਨਾਂ 'ਤੇ ਹੋਣ ਵਾਲੀ ਠੱਗੀ ਤੋਂ ਬਚ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement