ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
Published : Dec 4, 2018, 6:12 pm IST
Updated : Dec 4, 2018, 6:12 pm IST
SHARE ARTICLE
ਅਧਿਆਪਕ ਮੋਰਚਾ ਦੇ ਆਗੂ
ਅਧਿਆਪਕ ਮੋਰਚਾ ਦੇ ਆਗੂ

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ....

ਚੰਡੀਗੜ (ਸ.ਸ.ਸ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਮੰਗਾਂ ਉਤੇ ਵਿਚਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 16 ਜਾਂ 17 ਦਸੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਧਰਨੇ ਦਾ ਰਾਹ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪਟਿਆਲਾ ਵਿਖੇ ਧਰਨੇ ਦੌਰਾਨ ਉਨਾਂ ਅਧਿਆਪਕਾਂ ਨਾਲ ਜੋ ਵੀ ਵਾਅਦਾ ਕੀਤਾ ਸੀ।

 ਉਸ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ 16 ਜਾਂ 17 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੇ ਇਨਾਂ ਅਧਿਆਪਕਾਂ ਦੀ ਮੰਗ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਤਨਖ਼ਾਹ ਪੰਜ ਹਜ਼ਾਰ ਵਧਾਈ ਸੀ। ਹੁਣ ਵੀ ਮੁੱਖ ਮੰਤਰੀ ਜੋ ਵੀ ਫੈਸਲਾ ਕਰਨਗੇ, ਉਸ ਨੂੰ ਲਾਗੂ ਕੀਤਾ ਜਾਵੇਗਾ। ਮੋਰਚੇ ਵੱਲੋਂ ਆਪਣੇ ਆਗੂਆਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਇਕੋ ਚਿੱਠੀ ਰਾਹੀਂ ਰੱਦ ਕਰਨ ਦੀ ਮੰਗ ਕਰਨ ਉਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਬਦਲੀਆਂ ਤੇ ਮੁਅੱਤਲੀਆਂ ਰੱਦ ਕੀਤੀਆਂ ਜਾਣਗੀਆਂ।

ਅਧਿਆਪਕ ਮੋਰਚੇ ਦੇ ਆਗੂਅਧਿਆਪਕ ਮੋਰਚੇ ਦੇ ਆਗੂ

ਉਨਾਂ ਮੋਰਚੇ ਤੋਂ ਅਜਿਹੇ ਅਧਿਆਪਕਾਂ ਦੀ ਸੂਚੀ ਵੀ ਮੰਗੀ, ਜਿਨਾਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਹੋਈਆਂ ਹਨ। ਮੀਟਿੰਗ ਦੌਰਾਨ ਲੈਬ ਅਟੈਂਡੈਂਟ, ਉਰਦੂ ਦੇ ਅਧਿਆਪਕਾਂ ਤੇ ਹੋਰ ਵਰਗਾਂ ਦੇ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ ਉਤੇ ਸਿੱਖਿਆ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਸ੍ਰੀ ਸੋਨੀ ਨੇ ਅਧਿਆਪਕਾਂ ਦੀਆਂ ਰੈਸ਼ਨੇਲਾਈਜੇਸ਼ਨ ਅਤੇ ਹੋਰ ਮੰਗਾਂ ਉਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਅਤੇ ਸਕੱਤਰ ਸਕੂਲ ਸਿੱਖਿਆ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਆਖਿਆ। ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement