ਮੁੱਖ ਮੰਤਰੀ ਨੇ ਬਰਨਾਲਾ 'ਚ ਉਦਯੋਗਿਕ ਗੋਦਾਮ ਨੂੰ ਅੱਗ ਲੱਗਣ ਦੀ ਘਟਨਾ ਦੀ ਮੰਗੀ ਰਿਪੋਰਟ
Published : Dec 4, 2018, 8:35 pm IST
Updated : Dec 4, 2018, 8:35 pm IST
SHARE ARTICLE
Chief Minister seeks report
Chief Minister seeks report

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਨਾਲਾ ਦੇ ਡਿਪਟੀ ਕਮਿਸ਼ਨਰ ਪਾਸੋਂ ਇਕ ਉਦਯੋਗਿਕ ਗੋਦਾਮ ਵਿਚ ਅੱਗ...

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਨਾਲਾ ਦੇ ਡਿਪਟੀ ਕਮਿਸ਼ਨਰ ਪਾਸੋਂ ਇਕ ਉਦਯੋਗਿਕ ਗੋਦਾਮ ਵਿਚ ਅੱਗ ਲੱਗਣ ਦੀ ਘਟਨਾ ਦੀ ਵਿਸਥਾਰਤ ਰਿਪੋਰਟ ਮੰਗੀ ਹੈ ਜਿਸ ਵਿਚ ਤਿੰਨ ਵਿਅਕਤੀ ਮਾਰੇ ਗਏ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਵੀ ਐਲਾਨ ਕੀਤਾ। ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ (24), ਪਿੰਡ ਕੋਠੇ ਗੁਰੂ ਅਤੇ ਸਿਕੰਦਰ ਸਿੰਘ (25) ਤੇ ਸਾਧੂ ਸਿੰਘ (27), ਪਿੰਡ ਚੀਮਾ ਵਜੋਂ ਹੋਈ ਹੈ।

ਇਹ ਹਾਦਸਾ ਤਪਾ ਸਬ-ਡਵੀਜ਼ਨ ਦੇ ਪਿੰਡ ਉੱਗੋਕੇ ਦੇ ਇਕ ਉਦਯੋਗਿਕ ਗੋਦਾਮ ਵਿੱਚ ਵਾਪਰਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ 'ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਡਿਪਟੀ ਕਮਿਸ਼ਨਰ ਨੂੰ ਦਿਤੇ ਆਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਘਟਨਾ ਦੀ ਵਿਸਥਾਰਤ ਜਾਂਚ ਕਰਨ ਦੇ ਨਾਲ-ਨਾਲ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਬਾਰੇ ਸੁਝਾਅ ਦੇਣ ਲਈ ਵੀ ਆਖਿਆ ਹੈ।

ਮੁੱਖ ਮੰਤਰੀ ਦੇ ਨਿਰਦੇਸ਼ 'ਤੇ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਤਪਾ ਦੇ ਐਸ.ਡੀ.ਐਮ.ਨੂੰ ਇਸ ਸਬੰਧ ਵਿੱਚ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ ਲਈ ਆਖਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਐਸ.ਡੀ.ਐਮ ਨਾਲ ਘਟਨਾਸਥਾਨ ਦਾ ਦੌਰਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਇਕ ਸਰਕਾਰੀ ਬੁਲਾਰੇ ਨੇ ਬਾਅਦ ਵਿਚ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ ਅਤੇ ਅੱਗ ਪੂਰੀ ਤਰ੍ਹਾਂ ਬੁਝ ਚੁੱਕੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM
Advertisement