ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਕੀਤੀ ਜਾਵੇਗੀ ਵਰਤੋਂ: ਅਰੁਨਾ ਚੌਧਰੀ
Published : Dec 4, 2018, 4:06 pm IST
Updated : Dec 4, 2018, 4:06 pm IST
SHARE ARTICLE
ਅਰੁਣਾ ਚੌਧਰੀ
ਅਰੁਣਾ ਚੌਧਰੀ

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗਾ ਅਤੇ ਸੜਕੀ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕਰਨ.....

ਚੰਡੀਗੜ੍ਹ (ਸ.ਸ.ਸ) : ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗਾ ਅਤੇ ਸੜਕੀ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਹ ਗੱਲ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਪੰਜਾਬ ਰਾਜ ਸਟੇਟ ਰੋਡ ਸੇਫਟੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਉਪਰੰਤ ਜਾਰੀ ਬਿਆਨ ਵਿੱਚ ਕਹੀ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਧੁਨਿਕ ਯੰਤਰਾਂ ਦੀ ਮੱਦਦ ਨਾਲ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਿਕੰਜਾ ਕਸਿਆ ਜਾਵੇ।

ਈ-ਚਲਾਨਿੰਗ ਦੇ ਨਾਲ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਰੋਕਣ ਲਈ ਮਸ਼ੀਨਾਂ ਦੀ ਵਰਤੋਂ, ਤੇਜ਼ ਸਪੀਡ ਵਾਲੇ ਵਾਹਨਾਂ ਦੀ ਸ਼ਨਾਖਤ ਲਈ ਸਪੀਡ ਗੰਨਜ਼ ਅਤੇ ਓਵਰ ਲੋਡਿੰਗ ਨੂੰ ਰੋਕਣ ਲਈ ਭਾਰ ਤੋਲਣ ਵਾਲੀਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨਾਂ ਕਿਹਾ ਕਿ ਤੇਜ਼ ਸਪੀਡ ਨੂੰ ਰੋਕਣ ਲਈ ਚੰਡੀਗੜ-ਨੰਗਲ ਮੁੱਖ ਮਾਰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਲੈਂਦੇ ਹੋਏ ਇਥੇ ਦੁਰਘਟਨਾ ਦੀ ਸੰਭਾਵਨਾਵਾਂ ਵਾਲੀਆਂ ਥਾਵਾਂ ਉਤੇ ਸਪੀਡ ਕੈਮਰੇ ਲਗਾਏ ਜਾਣ। ਉਨਾਂ ਕਿਹਾ ਕਿ ਓਵਰ ਲੋਡਿੰਗ ਦੀ ਸਮੱਸਿਆ ਨੂੰ ਰੋਕਣ ਲਈ ਟੋਲ ਪਲਾਜ਼ਿਆਂ ਤੋਂ ਇਲਾਵਾ ਹੋਰ ਵੀ ਸਥਾਨਾਂ ਉਤੇ ਵਾਹਨਾਂ ਦੇ ਭਾਰ ਚੈਕ ਕੀਤੇ ਜਾਣ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੜਕੀ ਸੁਰੱਖਿਆ ਨਿਯਮਾਂ ਦੀ ਪਾਲਣਾ ਜਿੱਥੇ ਸਖਤੀ ਨਾਲ ਲਾਗੂਕਰਨ ਨਾਲ ਹੋ ਸਕਦੀ ਹੈ ਉਥੇ ਸਭ ਤੋਂ ਜ਼ਰੂਰੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਲਈ ਖਾਸ ਤੌਰ 'ਤੇ ਜਾਗਰੂਕ ਕੈਂਪ ਲਗਾਏ ਜਾਣ। ਇਸ ਸਬੰਧੀ ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਦੇ ਸਿਲੇਬਸ ਵਿੱਚ ਸੜਕੀ ਸੁਰੱਖਿਆ ਨਿਯਮਾਂ ਨੂੰ ਸ਼ਾਮਲ ਕਰਨ ਦੇ ਨਾਲ ਸਵੇਰ ਦੀਆਂ ਪ੍ਰਾਥਨਾ ਸਭਾ ਵਿੱਚ ਵੀ ਜਾਣਕਾਰੀ ਦਿੱਤੀ ਜਾਵੇ।

ਉਨਾਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਾਹਨ ਬਿਨਾਂ ਰਿਫੈਲਕਟਰਾਂ ਦੇ ਸੜਕ ਉਪਰ ਨਾ ਚੱਲੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਨਿਰਮਲਜੀਤ ਸਿੰਘ ਕਲਸੀ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸ਼ਿਵਾ ਪ੍ਰਸ਼ਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਡਾ. ਸ਼ਰਦ ਚੌਹਾਨ, ਪੰਜਾਬ ਪੁਲਿਸ ਦੇ ਟ੍ਰੈਫਿਕ ਸਲਾਹਕਾਰ ਸ੍ਰੀ ਨਵਦੀਪ ਅਸੀਜਾ, ਸ੍ਰੀ ਹਰਮਨ ਸਿੰਘ ਸਿੱਧੂ ਸਮੇਤ ਵੱਖ-ਵੱਖ ਵਿਭਾਗ ਜਿਵੇਂ ਕਿ ਵਿੱਤ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਸਿਹਤ, ਸਥਾਨਕ ਸਰਕਾਰਾਂ, ਪੀ.ਆਰ.ਬੀ.ਡੀ.ਬੀ, ਪੰਜਾਬ ਮੰਡੀਕਰਨ ਬੋਰਡ ਦੇ ਨੁਮਾਇੰਦੇ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM
Advertisement