ਹਾੜੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ
Published : Dec 4, 2018, 3:27 pm IST
Updated : Apr 10, 2020, 11:54 am IST
SHARE ARTICLE
Canal
Canal

ਜਲ ਸ੍ਰੋਤ ਵਿਭਾਗ ਵੱਲੋਂ ਹਾੜੀ ਦੇ ਮੌਸਮ ਦੌਰਾਨ 10 ਦਸੰਬਰ, 2018 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ....

ਚੰਡੀਗੜ (ਸ.ਸ.ਸ) : ਜਲ ਸ੍ਰੋਤ ਵਿਭਾਗ ਵੱਲੋਂ ਹਾੜੀ ਦੇ ਮੌਸਮ ਦੌਰਾਨ 10 ਦਸੰਬਰ, 2018 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਉਨਾਂ ਅੱਗੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।

ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਮੇਨ ਬਰਾਂਚ ਲੋਅਰ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement