ਵਿਜੀਲੈਂਸ ਵਲੋਂ 6,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Dec 4, 2018, 8:23 pm IST
Updated : Dec 4, 2018, 8:23 pm IST
SHARE ARTICLE
Vigilance nabs revenue patwari for taking bribe
Vigilance nabs revenue patwari for taking bribe

: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਅਗਵਾੜ ਗੁਜਰਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ...

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਅਗਵਾੜ ਗੁਜਰਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਨੂੰ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਚੂਹੜਚੱਕ ਜਿਲਾ ਮੋਗਾ ਦੀ ਸ਼ਿਕਾਇਤ 'ਤੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦੇ ਕਾਗਜ ਨੂੰ ਦੁਰਸਤ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 6,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM

Khanauri Border Farmers Meeting | Sarwan Singh Pandehr ਪਹੁੰਚੇ ਮੀਟਿੰਗ ਕਰਨ

18 Jan 2025 12:00 PM

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM
Advertisement