ਸ਼੍ਰੋਮਣੀ ਕਮੇਟੀ ਨੇ ਆਮਿਰ ਖਾਨ ਅੱਗੇ ਰੱਖੀ ਅਨੋਖੀ ਮੰਗ, ਸੁਣ ਕੇ ਸੀਨਾ ਹੋ ਜਾਵੇਗਾ ਗੱਦ-ਗੱਦ!
Published : Dec 4, 2019, 2:44 pm IST
Updated : Dec 4, 2019, 2:44 pm IST
SHARE ARTICLE
Aamir Khan and the Shiromani Committee
Aamir Khan and the Shiromani Committee

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਗਏ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ।

ਅੰਮ੍ਰਿਤਸਰ: ਕੁੱਝ ਦਿਨ ਪਹਿਲਾਂ ਬਾਲੀਵੁੱਡ ਦਾ ਕਿੰਗ ਖਾਨ ਆਮਿਰ ਖਾਨ ਦਰਬਾਰ ਸਾਹਿਬ ਆਏ ਸਨ ਜੋ ਅੱਜ–ਕੱਲ੍ਹ ਆਪਣੀ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਸਨਿੱਚਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਆਮਿਰ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਨ।

PhotoPhoto ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਗਏ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਡਾ ਰੂਪ ਸਿੰਘ ਨੇ ਬਾਲੀਵੁੱਡ ਕਿੰਗ ਖਾਨ ਆਮਿਰ ਖਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਆਉਣ ਵਾਲੀ ਫਿਲਮ ਸਰਦਾਰ ਹਰੀ ਸਿੰਘ ਨਲੂਆ ਜੀ ਦੇ ਜੀਵਨ ’ਤੇ ਇੱਕ ਫਿਲਮ ਬਣਾਈ ਜਾਵੇ ਤਾਂ ਜੋ ਦੁਨੀਆ ਭਰ ਦੇ ਬੱਚੇ ਬੱਚੇ ਨੂੰ ਇਸ ਬਹਾਦਰ ਵੀਰ ਦਾ ਇਤਿਹਾਸ ਪਤਾ ਲੱਗੇ।

PhotoPhotoਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮਿਰ ਖ਼ਾਨ ਨੇ ਕਿਹਾ ਕਿ ਉਹ ਅੱਜ ਤੀਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਆਪਣੀ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਚੱਲ ਰਹੀ ਸ਼ੂਟਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਇਸ ਫ਼ਿਲਮ ‘ਚ ਇੱਕ ਨੇਕ ਦਿਲ ਸਿੱਖ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਕਿਰਦਾਰ ਨਿਭਾ ਕੇ ਬਹੁਤ ਚੰਗਾ ਲੱਗ ਰਿਹਾ ਹੈ।

PhotoPhotoਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਭੇਟ ਕਰ ਕੇ ਸਨਮਾਨਿਤ ਵੀ ਕੀਤਾ।ਇਸ ਫਿਲਮ ਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਹੋ ਰਹੀ ਹੈ। ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਰੋਪੜ ਤੇ ਮੋਹਾਲੀ ’ਚ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਕਰ ਚੁੱਕੇ ਹਨ।

PhotoPhotoਉਨ੍ਹਾਂ ਨਾਲ ਇਸ ਫ਼ਿਲਮ ਵਿੱਚ ਕਰੀਨਾ ਕਪੂਰ ਵੀ ਮੁੱਖ ਭੂਮਿਕਾ ’ਚ ਹਨ। ਉਨ੍ਹਾਂ ਦਾ ਸਾਬਤ–ਸੂਰਤ ਸਿੱਖ ਨੌਜਵਾਨ ਦੀ ਦਿੱਖ ਵਾਲਾ ਕਿਰਦਾਰ ਹੁਣੇ ਤੋਂ ਬਹੁਤ ਚਰਚਿਤ ਹੋ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀਆਂ ਇਹ ਤਸਵੀਰਾਂ ਵਾਇਰਲ ਹੋ ਚੁੱਕੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ’ਤੇ ਆਮਿਰ ਖ਼ਾਨ ਦੀ ਜਿਹੜੀ ਤਸਵੀਰ ਛਾਈ ਹੋਈ ਹੈ, ਉਸ ਵਿੱਚ ਉਹ ਪੂਰੀ ਤਰ੍ਹਾਂ ਉਸੇ ਲਾਲ ਸਿੰਘ ਚੱਢਾ ਵਾਲੀ ਦਿੱਖ ਵਿੱਚ ਹੀ ਢਲੇ ਹੋਏ ਵਿਖਾਈ ਦੇ ਰਹੇ ਹਨ। ਆਮ ਦਰਸ਼ਕਾਂ ਲਈ ਉਨ੍ਹਾਂ ਨੂੰ ਪਛਾਣਨਾ ਵੀ ਕੁਝ ਹੋ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement