ਨਵਜੋਤ ਸਿੰਘ ਸਿੱਧੂ ਕਰ ਸਕਦੈ ਵੱਡਾ ਧਮਾਕਾ, ਕੈਪਟਨ ਤੋਂ ਨਾਰਾਜ਼ ਵਿਧਾਇਕਾਂ ਤੇ ਤਿੱਖੀ ਨਜ਼ਰ!
Published : Dec 4, 2019, 10:01 am IST
Updated : Dec 4, 2019, 10:01 am IST
SHARE ARTICLE
Captain Amarinder Singh and Navjot Singh Sidhu
Captain Amarinder Singh and Navjot Singh Sidhu

ਦੇਖੋ ਵੱਡੀ ਅਤੇ ਤਾਜ਼ਾ ਖ਼ਬਰ

ਜਲੰਧਰ: ਸਾਬਕਾ ਮੰਤਰੀ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਤੋਂ ਨਾਰਾਜ਼ ਵਿਧਾਇਕਾਂ ਤੇ ਤਿੱਖੀ ਨਜ਼ਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਪਾਸੇ ਆਪਣੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਬਚਣ ਦੀ ਨਸੀਹਤ ਦੇ ਰਹੇ ਹਨ ਜਦੋਂ ਕਿ ਸਿੱਧੂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਪਿਛਲੇ ਇਕ ਹਫਤੇ ਤੋਂ ਡਟੇ ਹੋਏ ਹਨ।

Navjot Singh Sidhu Navjot Singh Sidhuਮੁੱਖ ਮੰਤਰੀ ਦੇ ਜ਼ਿਲੇ ਦੇ 4 ਕਾਂਗਰਸੀ ਵਿਧਾਇਕ 10 ਦਿਨਾਂ ਤੋਂ ਬਗਾਵਤ ਤੇ ਹਨ। ਅਜਿਹੇ ਵਿਚ ਸਿੱਧੂ ਦਾ ਪਟਿਆਲਾ ਵਿਖੇ ਡਟਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਸੂਤਰਾਂ ਅਨੁਸਾਰ ਸਿੱਧੂ ਨਾਲ ਉਨ੍ਹਾਂ ਦੀ ਧਰਮ-ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਵੀ ਹਨ। ਵਿਧਾਇਕਾਂ ਦੀ ਬਗਾਵਤ ਦੇ ਸੁਰਾਂ ਦੌਰਾਨ ਸਿੱਧੂ ਦਾ ਪਟਿਆਲਾ ਵਿਚ ਰਹਿਣਾ ਕਈ ਤਰ੍ਹਾਂ ਦੇ ਸਿਆਸੀ ਚਰਚਿਆਂ ਨੂੰ ਜਨਮ ਦੇ ਰਿਹਾ ਹੈ।

Navjot Singh Sidhu and Navjot Kaur Sidhu Navjot Singh Sidhu and Navjot Kaur Sidhuਜਿਸ ਸਮੇਂ ਕਰਤਾਰਪੁਰ ਲਾਂਘਾ ਖੋਲ੍ਹਣ ਮੌਕੇ ਭਾਰਤ ਦਾ ਡੈਲੀਗੇਸ਼ਨ ਪਾਕਿਸਤਾਨ ਗਿਆ ਸੀ, ਉਸ ਵਿਚ ਮੁੱਖ ਮੰਤਰੀ ਦੇ ਜ਼ਿਲੇ ਦੇ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਗਏ ਸਨ। ਜਲਾਲਪੁਰ ਨੇ ਸਮਾਗਮ ਦੌਰਾਨ ਸਿੱਧੂ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ ਸੀ। ਬਾਬਾ ਨਾਨਕ ਦੇ ਘਰ ਦਾ ਲਾਂਘਾ ਖੋਲ੍ਹਣ ਦਾ ਸਿਹਰਾ ਸਿੱਧੂ ਨੂੰ ਦਿੱਤਾ ਸੀ। ਇਸ ਸਬੰਧੀ ਵੀਡੀਓ ਕਾਫੀ ਵਾਇਰਲ ਹੋਈ ਸੀ।

Cap. Amrinder Singh and Navjot Singh Sidhu Cap. Amrinder Singh and Navjot Singh Sidhu ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਨ੍ਹਾਂ ਵਿਧਾਇਕਾਂ ਨੇ ਸਿੱਧੂ ਨਾਲ ਮੁਲਾਕਾਤ ਕੀਤੀ ਹੈ ਜਾਂ ਨਹੀਂ? ਪਰ ਜਿਸ ਤਰ੍ਹਾਂ ਮੁੱਖ ਮੰਤਰੀ ਲਗਾਤਾਰ ਸਿੱਧੂ ਤੇ ਸਿਆਸੀ ਹਮਲੇ ਕਰ ਰਹੇ ਹਨ, ਉਸ ਦੌਰਾਨ ਉਨ੍ਹਾਂ ਦੇ ਜ਼ਿਲੇ ਦੇ ਵਿਧਾਇਕਾਂ ਵੱਲੋਂ ਸਿੱਧੂ ਦੇ ਹੱਕ ਵਿਚ ਨਰਮ ਰੁਖ ਅਖਤਿਆਰ ਕਰਨਾ ਆਪਣੇ-ਆਪ ਵਿਚ ਵੱਡੀ ਗੱਲ ਹੈ। ਵਿਧਾਇਕ ਕੰਬੋਜ ਦੇ ਸਪੁੱਤਰ ਨੇ ਕੀਤੀ ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਬਾਗੀ ਵਿਧਾਇਕਾਂ ਦੀ ਸਿੱਧੂ ਨਾਲ ਮੁਲਾਕਾਤ ਕਰਨ ਦਾ ਬੇਸ਼ੱਕ ਪਤਾ ਨਹੀਂ ਲੱਗ ਸਕਿਆ ਪਰ ਇਸ ਦੌਰਾਨ ਜ਼ਿਲਾ ਪਟਿਆਲਾ ਦੀ ਕਾਂਗਰਸ ਕਮੇਟੀ ਦੇ 22 ਸਾਲ ਪ੍ਰਧਾਨ ਰਹੇ ਅਤੇ ਦੂਜੀ ਵਾਰ ਵਿਧਾਇਕ ਬਣੇ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਨੇ ਬੀਬਾ ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕੀਤੀ।

Navjot Kaur Sidhu Navjot Kaur Sidhuਇਸ ਸਬੰਧੀ ਉਨ੍ਹਾਂ ਬਾਕਾਇਦਾ ਤਸਵੀਰਾਂ ਫੇਸਬੁੱਕ ਤੇ ਪੋਸਟ ਕੀਤੀਆਂ। ਨਿਰਭੈ ਸਿੰਘ ਮਿਲਟੀ ਜ਼ਿਲਾ ਪਟਿਆਲਾ ਦਿਹਾਤੀ ਯੂਥ ਕਾਂਗਰਸ ਦੀ ਚੋਣ ਵੀ ਲੜ ਰਹੇ ਹਨ। ਨਿਰਭੈ ਵੱਲੋਂ ਬੀਬਾ ਸਿੱਧੂ ਨਾਲ ਪਾਈਆਂ ਗਈਆਂ ਤਸਵੀਰਾਂ ਤੋਂ ਬਾਅਦ ਸਿਆਸਤ ਕਾਫੀ ਗਰਮ ਹੋ ਗਈ ਅਤੇ ਫੇਸਬੁੱਕ ਤੇ ਲੋਕਾਂ ਨੇ ਕਈ ਤਰ੍ਹਾਂ ਦੇ ਚਰਚੇ ਛੇੜ ਦਿੱਤੇ। ਹਾਲਾਂਕਿ ਗੱਲ ਕੀਤੇ ਜਾਣ ਤੇ ਨਿਰਭੈ ਸਿੰਘ ਮਿਲਟੀ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਕਾਂਗਰਸ ਪਾਰਟੀ ਦੇ ਆਗੂ ਹਨ।

ਉਨ੍ਹਾਂ ਦੇ ਪਤੀ ਅਤੇ ਸਾਬਕਾ ਕ੍ਰਿਕਟਰ ਕਾਂਗਰਸ ਪਾਰਟੀ ਦੇ ਵੱਡੇ ਆਗੂ ਹਨ ਅਤੇ ਮੌਜੂਦਾ ਵਿਧਾਇਕ ਹਨ। ਜੇਕਰ ਉਨ੍ਹਾਂ ਮੁਲਾਕਾਤ ਕਰ ਲਈ ਹੈ ਤਾਂ ਇਸ ਵਿਚ ਕੁਝ ਵੀ ਗਲਤ ਨਹੀਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement