
ਬੁਲੇਟ ਟ੍ਰੇਨ ਤੋਂ ਵੀ ਤੇਜ਼ ਦੌੜੇਗੀ ਇਹ ਟ੍ਰੇਨ!
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੰਮ੍ਰਿਤਸਰ-ਲੁਧਿਆਣਾ-ਚੰਡੀਗੜ੍ਹ-ਕੌਮੀ ਰਾਜਧਾਨੀ ਖੇਤਰ ਕਾਰੀਡੋਰ ਵਿਚ ਹਾਈਪਰਲੂਪ ਟਰਾਂਸਪੋਰਟ ਬੁਨਿਆਦੀ ਢਾਂਚਾ ਪ੍ਰਾਜੈਕਟ ਦੀ ਸੰਭਾਵਨਾ ਤਲਾਸ਼ਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਖੇਤਰ ਵਿਚ ਅੰਤਰ-ਸ਼ਹਿਰੀ ਆਵਾਜਾਈ ਨੂੰ ਸੁਧਾਰਨ ਦੇ ਨਾਲ-ਨਾਲ ਸੁਚਾਰੂ ਬਣਾਇਆ ਜਾ ਸਕੇ।
Hyperloop Train
ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਮੰਗਲਵਾਰ ਨੂੰ ਲਾਸ ਏਂਜਲਸ ਆਧਾਰਿਤ ਕੰਪਨੀ ਵਰਜਿਨ ਹਾਈਪਰਲੂਪ ਵਨ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ ਜੋ ਇਸ ਪ੍ਰਾਜੈਕਟ ਲਈ ਆਰਥਿਕ ਪੱਖੋਂ ਪੂਰਵ ਸੰਭਾਵਨਾਵਾਂ ਘੋਖੇਗੀ। ਇਸ ਕੰਪਨੀ ਨੂੰ ਇਸ ਦੇ ਵੱਡੇ ਨਿਵੇਸ਼ਕਾਰ ਦੁਬਈ ਆਧਾਰਿਤ ਡੀਪੀ ਰਲਡ ਵੱਲੋਂ ਸਹਿਯੋਗ ਕੀਤਾ ਜਾਵੇਗਾ।
Hyperloop Trainਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਪੀ ਵਰਲਡ ਸਬ-ਕਾਂਟੀਨੈਂਟ ਦੇ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਰਿਜ਼ਵਾਨ ਸੂਮਰ ਦੀ ਮੌਜੂਦਗੀ ਵਿਚ ਇਸ ਐੱਮਓਯੂ 'ਤੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ ਸ਼ਿਵਾ ਪ੍ਰਸਾਦ ਅਤੇ ਵਰਜਿਨ ਹਾਈਪਰਲੂਪ ਵਨ ਕੰਪਨੀ ਦੇ ਮੱਧ ਪੂਰਬੀ ਅਤੇ ਭਾਰਤ ਦੇ ਮੈਨੇਜਿੰਗ ਡਾਇਰੈਕਟਰ ਹਰਜ ਧਾਲੀਵਾਲ ਨੇ ਦਸਤਖ਼ਤ ਕੀਤੇ।
Hyperloop Trainਵਰਜਿਨ ਹਾਈਪਰਲੂਪ ਕੰਪਨੀ ਵੱਲੋਂ ਹਰਿਆਣਾ ਸਰਕਾਰ ਨਾਲ ਵੀ ਵੱਖਰਾ ਐੱਮਓਯੂ ਕੀਤੇ ਜਾਣਾ ਵਿਚਾਰ ਅਧੀਨ ਹੈ ਤਾਂ ਕਿ ਇਸ ਪ੍ਰਣਾਲੀ ਦੀ ਸੰਭਾਵਨਾ ਦਾ ਮੁਲਾਂਕਣ ਕੀਤਾ ਜਾ ਸਕੇ ਕਿ ਪੰਜਾਬ ਤੋਂ ਇਸ ਦਾ ਰੂਟ ਕੌਮੀ ਰਾਜਧਾਨੀ ਖੇਤਰ ਤਕ ਵਧਾਇਆ ਜਾ ਸਕਦਾ ਹੈ। ਇਸ ਕੰਪਨੀ ਦੇ ਅਨੁਮਾਨ ਮੁਤਾਬਕ, ਅੰਮਿ੍ਤਸਰ-ਲੁਧਿਆਣਾ-ਚੰਡੀਗੜ੍ਹ ਕਾਰੀਡੋਰ ਨਾਲ ਹਾਈਪਰਲੂਪ ਆਵਾਜਾਈ ਪ੍ਰਾਜੈਕਟ ਨਾਲ ਸੜਕ ਰਸਤੇ ਲੱਗਦਾ ਪੰਜ ਘੰਟਿਆਂ ਦਾ ਸਮਾਂ ਘਟ ਕੇ ਅੱਧੇ ਘੰਟੇ ਤੋਂ ਵੀ ਘੱਟ ਰਹਿ ਜਾਵੇਗਾ।
Hyperloop Trainਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਈਪਰਲੂਪ ਸਿਸਟਮ ਦੇ ਨਿਰਮਾਣ ਲਈ ਪੰਜਾਬ, ਮਹਾਰਾਸ਼ਟਰ ਤੋਂ ਬਾਅਦ ਮੁਲਕ ਦਾ ਦੂਜਾ ਸੂਬਾ ਬਣਨ ਵਿਚ ਡੂੰਘੀ ਦਿਲਚਸਪੀ ਰੱਖਦਾ ਹੈ। ਸੂਬੇ ਵਿਚ ਹਾਈਪਰਲੂਪ ਪ੍ਰਾਜੈਕਟ ਦੀ ਸੰਭਾਵਨਾ ਤਲਾਸ਼ਣ ਦੀ ਇੱਛਾ ਰੱਖਦੇ ਹਾਂ ਜਿਸ ਨਾਲ ਮੁਲਕ ਵਿਚ ਹੋਰ ਵੱਡੇ ਕੇਂਦਰਾਂ ਨਾਲ ਜੁੜਿਆ ਜਾ ਸਕਦਾ ਹੈ। ਭਵਿੱਖ ਵਿਚ ਇਸ ਪ੍ਰਾਜੈਕਟ ਨੂੰ ਪੰਜਾਬ ਤੋਂ ਬਾਹਰ ਐੱਨਸੀਆਰ ਨਾਲ ਵੀ ਜੋੜਿਆ ਜਾ ਸਕਦਾ ਹੈ।
ਨਿਵੇਸ਼ ਪੰਜਾਬ ਦੇ ਸਲਾਹਕਾਰ ਮੋਸ਼ੇ ਕੋਹਲੀ ਮੁਤਾਬਕ ਹਾਈਪਰਲੂਪ ਪ੍ਰਰਾਜੈਕਟ ਦਾ ਪੂਰਵ ਸੰਭਾਵਿਤ ਅਧਿਐਨ ਛੇ ਹਫ਼ਤਿਆਂ ਵਿਚ ਮੁਕੰਮਲ ਹੋ ਜਾਵੇਗਾ। ਇਸ ਵਿਚ ਪ੍ਰਾਜੈਕਟ ਦੀ ਕੀਮਤ ਮੰਗ ਅਤੇ ਕਾਰੀਡੋਰ ਦੇ ਸਾਮਾਜਿਕ, ਆਰਥਿਕ ਲਾਭ ਵਰਗੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਕੀਤਾ ਜਾਵੇਗਾ। ਉਨ੍ਹਾਂ ਕਿਹਾ, 'ਮੈਂ ਮੁੱਖ ਮੰਤਰੀ, ਮੰਤਰੀਆਂ ਅਤੇ ਸਰਕਾਰ ਦੇ ਅਧਿਕਾਰੀਆਂ ਤੋਂ ਇਲਾਵਾ ਇਨਵੈਸਟਮੈਂਟ ਪ੍ਰਮੋਸ਼ਨ ਬਿਊਰੋ ਦੇ ਆਪਣੇ ਸਾਥੀਆਂ ਅਤੇ ਖ਼ਾਸ ਤੌਰ 'ਤੇ ਵਰਜਿਨ ਹਾਈਪਰਲੂਪ ਕੰਪਨੀ ਦੇ ਐੱਮਡੀ ਹਰਜ ਧਾਲੀਵਾਲ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਪ੍ਰਰਾਜੈਕਟ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕੀਤੀ।''
ਹਰਜ ਧਾਲੀਵਾਲ ਨੇ ਕਿਹਾ ਕਿ ਇਸ ਪ੍ਰਾਜੈਕਟ 'ਤੇ ਕੰਮ ਕਰਨ ਲਈ ਪੰਜਾਬ ਸਰਕਾਰ ਦਾ ਭਾਈਵਾਲ ਬਣਨ ਦੀ ਸਾਨੂੰ ਬਹੁਤ ਖ਼ੁਸ਼ੀ ਹੈ। ਪੰਜਾਬ ਵਿਚ ਇਕ ਹਾਈਪਰਲੂਪ ਰੂਟ ਸੂਬੇ ਲਈ ਵੱਡਾ ਬਦਲਾਅ ਲਿਆ ਸਕਦਾ ਹੈ ਅਤੇ ਅਸੀਂ ਇਸ ਪ੍ਰਾਜੈਕਟ ਲਈ ਅੱਗੇ ਵਧਣਾ ਚਾਹੁੰਦੇ ਹਾਂ। ਇਸ ਬੁਨਿਆਦੀ ਢਾਂਚਾ ਪ੍ਰਾਜੈਕਟ ਰਾਹੀਂ ਪੰਜਾਬ ਦੇ ਵੱਡੇ ਸ਼ਹਿਰਾਂ ਅੰਮਿ੍ਤਸਰ, ਲੁਧਿਆਣਾ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਵਿਚ ਬਾਕੀ ਥਾਵਾਂ ਨਾਲ ਜੋੜਨ ਵਿਚ ਆਰਥਿਕ ਤੌਰ 'ਤੇ ਅਥਾਹ ਸਮਰੱਥਾ ਹੈ।
ਰਿਜ਼ਵਾਨ ਸੂਮਰ ਨੇ ਕਿਹਾ ਕਿ ਡੀ ਪੀ ਵਰਲਡ ਅਤੇ ਵਰਜਿਨ ਹਾਈਪਰਲੂਪ ਨੂੰ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰ ਕੇ ਬਹੁਤ ਖ਼ੁਸ਼ੀ ਹੋਈ ਹੈ। ਮੁਲਕ ਵਿਚ ਮਹਾਰਾਸ਼ਟਰ ਤੋਂ ਬਾਅਦ ਸੰਭਾਵਿਤ ਕੌਮੀ ਹਾਈਪਰਲੂਪ ਨੈੱਟਵਰਕ ਲਈ ਪੰਜਾਬ ਦੂਜਾ ਸੂਬਾ ਹੋਵੇਗਾ। ਡੀ.ਪੀ. ਵਰਲਡ ਹਾਈਪਰਲੂਪ ਦੀ ਸ਼ੁਰੂਆਤ ਲਈ ਅਥਾਹ ਸੰਭਾਵਨਾਵਾਂ ਦੇਖਦਾ ਹੈ ਅਤੇ ਕਾਰਗੋ ਦੇ ਤੇਜ਼ੀ ਨਾਲ ਚੱਲਣ ਲਈ ਹਾਈਪਰਲੂਪ ਤਕਨਾਲੋਜੀ ਦਾ ਲਾਭ ਉਠਾਉਣ ਵਾਸਤੇ ਡੀ ਪੀ ਵਰਲਡ ਕਾਰਗੋ ਸਪੀਡ ਵਰਗੀਆਂ ਨਵੀਨਤਾਵਾਂ ਨੂੰ ਲਾਗੂ ਕਰਨ ਵਿਚ ਮੋਹਰੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।