ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਹ ਖ਼ਬਰ ਜ਼ਰੂਰ ਪੜ੍ਹਨ, 20 ਮਿੰਟ ਦੀ ਹੋਵੇਗੀ ਸਵੇਰ ਦੀ ਸਭਾ!
Published : Dec 4, 2019, 10:57 am IST
Updated : Dec 4, 2019, 10:57 am IST
SHARE ARTICLE
Government schools morning assembly
Government schools morning assembly

ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ...

ਪਟਿਆਲਾ: ਸਿੱਖਿਆ ਵਿਭਾਗ ਨੇ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਣ ਦੇ ਚਲਦੇ ਸਰਕਾਰੀ ਸਕੂਲਾਂ ਵਿਚ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦਾ ਸਮਾਂ ਪਹਿਲਾਂ ਤੋਂ ਘੱਟ ਕਰ ਦਿੱਤਾ ਹੈ। ਪਹਿਲਾਂ ਸਵੇਰ ਦੀ ਸਭਾ ਦਾ ਸਮਾਂ 30 ਮਿੰਟ ਦਾ ਹੁੰਦਾ ਸੀ। ਪਰ ਹੁਣ ਵਿਚ ਬਦਲਾਅ ਕਰ ਦਿੱਤਾ ਗਿਆ ਹੈ। ਇਹ ਸਮਾਂ ਸਿਰਫ਼ 20 ਮਿੰਟ ਹੋਵੇਗਾ। ਇਸ ਦੇ ਨਾਲ ਹੀ ਸਕੂਲ ਸਮਾਂ-ਸਾਰਨੀ ਵਿਚ ਵੀ ਤਬਦੀਲੀ ਕੀਤੀ ਗਈ ਹੈ।

StudentsStudentsਨਾਲ ਹੀ ਅਧਿਆਪਕ ਵੀ ਮਾਰਨਿੰਗ ਅਸੈਂਬਲੀ ਨਵੇਂ ਨਿਰਧਾਰਤ ਕੀਤੇ ਸਮੇਂ ਵਿਚ ਹੀ ਖਤਮ ਕਰਨ। 30 ਮਿੰਟ ਤੋਂ ਸਮੇਂ ਨੂੰ ਘਟਾ ਕੇ ਹੁਣ 20 ਮਿੰਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਹ ਸਮਾਂ 20 ਮਿੰਟ ਹੀ ਸੀ। ਫਿਰ ਇਸ ਨੂੰ ਵਧਾ ਕੇ 30 ਮਿੰਟ ਕੀਤਾ ਗਿਆ ਸੀ। ਸਰਕਾਰੀ ਸਕੂਲਾਂ ਵਿਚ 100 ਫੀਸਦੀ ਨਤੀਜੇ ਦੇ ਮੱਦੇਨਜ਼ਰ ਹੋਰ ਪ੍ਰੀਖਿਆਵਾਂ ਨੂੰ ਧਿਆਨ ਵਿਚ ਰਖਦਿਆਂ ਸਿੱਖਿਆ ਵਿਭਾਗ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।

StudentsStudents ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਨਿਰਦੇਸ਼ ਮੁਤਾਬਕ ਇਸ ਨੂੰ ਬਹੁਤ ਜ਼ਰੂਰੀ ਕਰਾਰ ਦਿੰਦਿਆਂ ਤੁਰੰਤ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਵਿਭਾਗ ਵੱਲੋਂ ਜਾਰੀ ਸਮਾਂ-ਸਾਰਨੀ ਮੁਤਾਬਕ ਸਵੇਰੇ 9 ਵਜੇ ਤੋਂ 9.20 ਤੱਕ ਸਵੇਰ ਦੀ ਸਭਾ ਕਰਵਾਈ ਜਾਵੇਗੀ। 9. 20 ਤੋਂ 10.05 ਤੱਕ ਪਹਿਲਾ ਪੀਰੀਅਡ ਲੱਗੇਗਾ। ਇਸ ਪ੍ਰਕਾਰ ਠੰਡ ਨੂੰ ਵੀ ਮੱਦੇਨਜ਼ਰ ਰੱਖਿਆ ਗਿਆ ਹੈ।

StudentsStudentsਇਸ ਦਾ ਕਾਰਨ ਇਹ ਵੀ ਹੈ ਕਿ ਬੱਚਿਆਂ ਨੂੰ ਬਾਹਰ ਹੀ ਠੰਡ ਵਿਚ ਖੜ੍ਹੇ ਹੋਣਾ ਪੈਂਦਾ ਹੈ। ਇਸ ਨਾਲ ਉਹਨਾਂ ਦੇ ਬਿਮਾਰ ਹੋਣ ਦਾ ਵੀ ਡਰ ਰਹਿੰਦਾ ਹੈ। ਦਸ ਦਈਏ ਕਿ ਹੁਣ ਸਰਕਾਰੀ ਸਕੂਲਾਂ ਦੀ ਜੂਨ ਥੋੜੀ ਸੁਧਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱÎਸਿਆ ਸੀ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

StudentsStudents ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱÎਸਿਆ ਕਿ ਸਮੱਗਰ ਸਿੱਖਿਆ ਅਭਿਆਨ ਅਧੀਨ ਸਾਲ 2019-20 ਲਈ  ਸੂਬੇ ਵਿਚਲੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪ੍ਰਤੀ ਸਕੂਲ 25,000 ਰੁਪਏ ਪ੍ਰਵਾਨ ਕੀਤੇ ਗਏ ਹਨ। ਇਹ ਗ੍ਰਾਂਟ ਬੰਦ ਪਏ ਉਪਕਰਣਾਂ ਨੂੰ ਤਬਦੀਲ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸਮੱਗਰੀ, ਖੇਡਾਂ/ਲੈਬਾਰਟਰੀ ਦਾ ਸਾਜ਼ੋ-ਸਮਾਨ, ਅਧਿਆਪਨ ਸਮੱਗਰੀ ਆਦਿ ਖ਼ਰਚਿਆਂ ਲਈ ਹੈ। ਇਸ ਗ੍ਰਾਂਟ ਦੀ ਵਰਤੋਂ ਸਲਾਨਾ ਰੱਖ-ਰਖਾਵ ਅਤੇ ਮੌਜੂਦਾ ਸਕੂਲੀ ਇਮਾਰਤਾਂ ਦੀ ਮੁਰੰਮਤ, ਪਖਾਨੇ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਜਿਹੀਆਂ ਹੋਰਨਾਂ ਸਹੂਲਤਾਂ ਲਈ ਵੀ ਕੀਤੀ ਜਾ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement