ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕਢਿਆ
Published : Dec 4, 2020, 1:47 am IST
Updated : Dec 4, 2020, 1:47 am IST
SHARE ARTICLE
image
image

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕਢਿਆ

ਫ਼ੌਜੀ ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਅੰਮ੍ਰਿਤਸਰ/ਸੁਲਤਾਨਪੁਰ ਲੋਧੀ, 3 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਜਥੇ: ਬਾਬਾ ਨਵਾਬ ਕਪੂਰ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਨੇੜੇ ਗੁਰਦੁਆਰਾ ਬੇਰ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦਵਾਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਆਦਾ ਅਨੁਸਾਰ ਪਾਏ ਗਏ।
ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਸ਼ਾਨਾਮਤੇ ਇਤਿਹਾਸ ਨਾਲ ਵੀ ਸਾਂਝ ਪਾਈ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਦਾ ਧਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਤ ਕੀਤਾ ਅਤੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਵਲੋਂ ਸਿਰਜਿਆ ਸਮਾਜ, ਉਨ੍ਹਾਂ ਦੇ ਗੁਰਬਾਣੀ ਫ਼ਲਸਫ਼ੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ।
ਇਸ ਸਮੇਂ ਸਮੂਹ ਦਲਾਂ ਦੇ ਮੁਖੀਆਂ ਨੇ ਸਾਂਝੇ ਤੌਰ ਤੇ ਗੁਰਮਤਾ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਮੰਨਣ ਵਿਚ ਹੋਰ ਢਿੱਲਮਠ ਕੀਤੀ ਤਾਂ ਸਮੂਹ ਨਿਹੰਗ ਸਿੰਘ ਦਲ ਅਪਣੇ (ਅਰਾਕਿਆਂ) ਘੋੜਿਆਂ ਸਮੇਤ ਦਿੱਲੀ ਨੂੰ ਕੂਚ ਕਰਨਗੇ। ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਦਲਾਂ ਵਲੋਂ ਸਦਭਾਵਨਾ ਭਾਈਚਾਰਕ ਏਕਤਾ ਨਾਲ ਮਹੱਲਾ ਕਢਿਆ ਜਾ ਰਿਹਾ ਹੈ। ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲੇ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ ਅਤੇ ਗੁਰੂ ਨਾਨਕ ਸਾਹਿਬ ਜੀ 551 ਸਾਲਾ ਪ੍ਰਕਾਸ਼ ਪੁਰਬ ਦਿਹਾੜੇ ਦੀ ਵਧਾਈ। ਇਸ ਸਮੇਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵੀ ਉਚੇਚੇ ਤੌਰ ਤੇ ਨਿਹੰਗ ਸਿੰਘਾਂ ਦੇ ਜੌਹਰ ਦੇਖਣ ਲਈ ਮਹੱਲੇ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਨਿਹੰਗ ਸਿੰਘਾਂ ਦੀ ਸਟੇਡੀਅਮ ਦੀ ਮੰਗ ਜਲਦੀ ਪੂਰੀ ਕਰਨ ਦਾ ਭਰੋਸਾ ਦਿਵਾਇਆ।
    ਮਹੱਲੇ ਵਿਚ ਨਿਹੰਗ ਸਿੰਘ ਦਲਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇਕ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ਹੀਦ ਊਧਮ ਸਿੰਘ ਚੌਕ, ਸਦਰ ਬਜ਼ਾਰ, ਆਰੀਆ ਸਮਾਜ ਚੌਕ, ਸੰਤ ਘਾਟ ਚੌਕ ਅਨਾਜ ਮੰਡੀ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਗਰਾਊਂਡ ਵਿਖੇ ਵਾਜਿਆਂ ਗਾਜਿਆਂ ਸਮੇਤ ਪੁੱਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ  ਗਰਾਊਂਡ ਵਿਚ ਸ਼ਾਮਲ ਹੋਏ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲ੍ਹੇ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰ ਕੇ ਜੰਗੀ ਕਰਤੱਬ ਦਿਖਾਏ। ਇਸ ਸਮੇਂ ਮੀਰੀ ਪੀਰੀ ਅਕੈਡਮੀ ਪੰਜਵੜ ਵਲੋਂ ਸ਼ਸਤਰ ਤੀਰ ਅੰਦਾਜ਼ੀ ਦੇ ਵੀ ਜੌਹਰ ਦਿਖਾਏ।
ਇਸ ਸਮੇਂ ਜਥੇਦਾਰ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਨੌਰੰਗ ਸਿੰਘ ਹਰੀਆਂ ਵੇਲਾਂ ਨਵਾਂ ਸ਼ਹਿਰ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ  ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਤਰਸੇਮ ਸਿੰਘ ਮੋਰਾਂ ਵਾਲੀ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਬਘੇਲ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ  ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement