
ਰਾਜੇਵਾਲ ਦੀ ਪਹਿਲਾਂ ਹੀ ਬਾਈਪਾਸ ਸਰਜਰੀ ਹੋ ਚੁੱਕੀ ਹੈ।
ਨਵੀਂ ਦਿੱਲੀ - ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਚਾਨਕ ਸਿਹਤਖਰਾਬ ਹੋ ਗਈ ਹੈ ਤੇ ਉਹਨਾਂ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ ਚੈੱਕ-ਅਪ ਲਈ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਥਕਾਵਟ ਮਹਿਸੂਸ ਹੋਣ ਅਤੇ ਚੱਕਰ ਆਉਣ ਤੋਂ ਬਾਅਦ ਰਾਜੇਵਾਲ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ 'ਚ ਲਿਆਂਦਾ ਗਿਆ ਹੈ। ਦੱਸ ਦਈਏ ਕਿ ਰਾਜੇਵਾਲ ਦੀ ਪਹਿਲਾਂ ਹੀ ਬਾਈਪਾਸ ਸਰਜਰੀ ਹੋ ਚੁੱਕੀ ਹੈ।