
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਖੇਤੀ ਕਾਨੂੰਨਾਂ 'ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ
ਨਵੀਂ ਦਿੱਲੀ, 3 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅaਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਅਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਸਮੱਸਿਆ ਨੂੰ ਫ਼ੌਰੀ ਤੌਰ ਤੇ ਸੁਲਝਾਉਣ ਲਈ ਰਾਹ ਲੱਭਣ ਦੀ ਅਪੀਲ ਕੀਤੀ ਹੈ ਕਿਉਂ ਜੋ ਮੌਜੂਦਾ ਹਾਲਾਤ ਨਾਲ ਜਿਥੇ ਸੂਬੇ ਦੇ ਅਰਥਚਾਰੇ ਉਪਰ ਮਾਰੂ ਅਸਰ ਹੋ ਰਿਹਾ ਹੈ, ਉਥੇ ਹੀ ਕੌਮੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ ਦੌਰਾਨ ਸਮੱਸਿਆ ਨੂੰ ਤੁਰਤ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿਤਾ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਕਿਸਾਨਾਂ ਦੇ ਸਰੋਕਾਰ ਸੁਲਝਾਉਣ ਨੂੰ ਯਕੀਨੀ ਬਣਾਏ। ਸ਼੍ਰੀ ਸ਼ਾਹ ਨਾਲ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਸੰਖੇਪ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦਸਿਆ ਕਿ ਭਾਵੇਂ ਉਹ ਅਤੇ ਉਨ੍ਹਾਂ ਦੀ ਸਰਕਾਰ ਵਿਚੋਲਗੀ ਲਈ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਅਤੇ ਮਸਲੇ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵਲੋਂ ਹੱਲ ਕੀਤਾ ਜਾਣਾ ਹੈ ਪਰ ਇਸ ਦਾ ਛੇਤੀ ਹੱਲ ਪੰਜਾਬ ਅਤੇ ਮੁਲਕ, ਦੋਵਾਂ ਦੇ ਹਿੱਤ ਵਿਚ ਹੈ।
ਘੱਟੋ-ਘੱਟ ਸਮਰਥਨ ਮੁੱਲ ਨੂੰ ਸੁਰੱਖਿਅਤ ਬਣਾਉਣ ਅਤੇ ਮੰਡੀ ਪ੍ਰਣਾਲੀ 'ਤੇ ਅਧਾਰਿਤ ਏ.ਪੀ.ਐਮ.ਸੀ. ਨੂੰ ਜਾਰੀ ਰੱਖਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸ਼੍ਰੀ ਸ਼ਾਹ ਨੂੰ ਮਸਲੇ ਦੇ ਫੌਰੀ ਹੱਲ ਲਈ ਕਿਸਾਨਾਂ
ਦੀ ਗੱਲ ਖੁਲ੍ਹੇ ਮਨ ਨਾਲ ਸੁਣਨ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਤੇ ਹੋਰ ਸੂਬਿਆਂ ਤੋਂ ਸ਼ਾਮਲ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਕਿਸਾਨ ਆਪੋ-ਅਪਣੇ ਘਰਾਂ ਨੂੰ ਪਰਤ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਸਲੇ ਦਾ ਛੇਤੀ ਹੱਲ ਲੱਭਣਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਆਏ ਹਨ ਤਾਂ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੈਦਾ ਹੋਈ ਪੇਚੀਦਗੀ ਦੇ ਨਾਲ-ਨਾਲ ਕਿਸਾਨ ਭਾਈਚਾਰੇ ਅਤੇ ਖੇਤੀ ਸੈਕਟਰ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਦੇ ਪੱਖ ਨੂੰ ਮੁੜ ਰੱਖਿਆ ਜਾ imageਸਕੇ।