ਹੁਣ ਸ਼ਹੀਦ ਬਣਨ ਦੀ ਕੋਸ਼ਿਸ਼ ਨਾ ਕਰਨ : ਹਰਪਾਲ ਸਿੰਘ ਚੀਮਾ
Published : Dec 4, 2020, 1:15 am IST
Updated : Dec 4, 2020, 1:15 am IST
SHARE ARTICLE
image
image

ਹੁਣ ਸ਼ਹੀਦ ਬਣਨ ਦੀ ਕੋਸ਼ਿਸ਼ ਨਾ ਕਰਨ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਦਸੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ ਪੰਜਾਬ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਉਤੇ ਟਿਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਐਨਡੀਏ ਦਾ ਹਿੱਸਾ ਹੁੰਦੇ ਹੋਏ ਇਹ ਕਾਲੇ ਕਾਨੂੰਨ ਬਣਨ ਹੀ ਨਾ ਦਿੰਦੇ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ।
   ਉਨ੍ਹਾਂ ਕਿਹਾ ਕਿ ਜਦੋਂ ਬਾਦਲਾਂ ਕੋਲ ਮੋਦੀ ਸਰਕਾਰ ਨੂੰ ਮਾਰੂ ਖੇਤੀ ਕਾਨੂੰਨ ਬਣਾਉਣ ਤੋਂ ਰੋਕਣ ਦੀ ਤਾਕਤ ਸੀ ਉਸ ਸਮੇਂ ਇਸ ਪਰਵਾਰ ਨੇ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਲਈ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਗਹਿਣੇ ਧਰ ਦਿਤਾ। ਹਰਪਾਲ ਸਿੰਘ ਚੀਮਾ ਨੇ ਜਿਥੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਖਿਡਾਰੀਆਂ, ਲੇਖਕਾਂ ਤੇ ਹੋਰ ਹਸਤੀਆਂ ਵਲੋਂ ਕੌਮੀ ਐਵਾਰਡ ਵਾਪਸ ਕਰਨ ਦੀ ਮੁਹਿੰਮ ਦਾ ਸਵਾਗਤ ਕੀਤਾ, ਉਥੇ ਪ੍ਰਕਾਸ਼ ਸਿੰਘ ਬਾਦਲ ਵਲੋਂ ਐਵਾਰਡ ਵਾਪਸ ਕਰਨ ਨੂੰ ਡਰਾਮਾ ਕਰਾਰ ਦਿਤਾ। ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਹਿੱਸਾ ਹੁੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਵਾਰ ਨੇ ਇਨ੍ਹਾਂ ਮਾਰੂ ਖੇਤੀ ਬਿਲਾਂ ਨੂੰ ਬਹੁਤ ਅੱਛੇ ਦੱਸ ਕੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਪ੍ਰੰਤੂ ਜਦੋਂ ਕਿਸਾਨਾਂ ਸਮੇਤ ਸਾਰਾ ਪੰਜਾਬ ਖ਼ਿਲਾਫ਼ ਹੋ ਗਿਆ ਅਤੇ ਪਿੰਡਾਂ ਵਿਚ ਬਾਦਲ ਦਲ ਤੇ ਭਾਜਪਾ ਦੀ ''ਨੋ ਐਂਟਰੀ'' ਦੇ ਬੋਰਡ ਲਗਾ ਦਿਤੇ ਉਦੋਂ ਤੋਂ ਬਾਦਲ ਪਰਵਾਰ ਚੀਚੀ ਨੂੰ ਖ਼ੂਨ ਲਗਾ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ। ਬਾਦਲ ਵਲੋਂ ਐਵਾਰਡ ਵਾਪਸ ਕਰਨ ਦਾ ਫ਼ੈਸਲਾ ਵੀ ਉਸੇ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement