
ਮਾਲੇਗਾਂਵ ਧਮਾਕਾ ਕੇਸ: ਵਿਸ਼ੇਸ਼ ਅਦਾਲਤ 'ਚ ਪੇਸ਼ ਨਹੀਂ ਹੋਈ ਪ੍ਰਗਿਆ ਸਿੰਘ ਠਾਕੁਰ
ਮੁੰਬਈ, 3 ਦਸੰਬਰ: ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਇਥੇ ਕਿਹਾ ਕਿ ਮਾਲੇਗਾਂਵ ਧਮਾਕੇ ਮਾਮਲੇ ਦੀ ਸੁਣਵਾਈ ਸ਼ੁਕਰਵਾਰ ਨੂੰ ਮੁੜ ਤੋਂ ਸ਼ੁਰੂ ਹੋਵੇਗੀ। ਅਦਾਲਤ ਨੇ ਸਾਰੇ ਸੱਤ ਮੁਲਜ਼ਮਾਂ ਨੂੰ 19 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿਤਾ ਹੈ।
ਐਨਆਈਏ ਦੀ ਵਿਸ਼ੇਸ਼ ਅਦਾਲਤ ਦੇ ਜੱਜ ਪੀ ਆਰ ਸੀਤਰਾ ਨੇ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਅਤੇ ਲੈਫ਼ਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਸਮੇਤ ਸਾਰੇ ਦੋਸ਼ੀਆਂ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿਤਾ ਸੀ।
ਹਾਲਾਂਕਿ, ਠਾਕੁਰ ਅਤੇ ਤਿੰਨ ਹੋਰ ਦੋਸ਼ੀ ਅਦਾਲਤ ਵਿਚ ਪੇਸ਼ ਨਹੀਂ ਹੋਏ। ਸਿਰਫ਼ ਤਿੰਨ ਮੁਲਜ਼ਮ ਜੱਜ ਸਾਹਮਣੇ ਪੇਸ਼ ਹੋਏ। ਦੂਜੇ ਤਿੰਨ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਦੇ ਮੁਵੱਕਿਲ ਕੋਵਿਡ -19 ਦੀ ਸਥਿਤੀ ਕਾਰਨ ਪੇਸ਼ ਨਹੀਂ ਹੋਏ।
ਇਸ ਤੋਂ ਬਾਅਦ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 19 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿਤਾ। ਅਦਾਲਤ ਨੇ ਕਿਹਾ ਕਿ ਇਸ ਕੇਸ ਦੀ ਸੁਣਵਾਈ ਸ਼ੁਕਰਵਾਰ ਨੂੰ ਮੁੜ ਤੋਂ ਸ਼ੁਰੂ ਹੋਵੇਗੀ।
29 ਸਤੰਬਰ, 2008 ਨੂੰ ਮਹਾਰਾਸ਼ਟਰ ਦੇ ਮੁੰਬਈ ਤੋਂ 200 ਕਿਲੋਮੀਟਰ ਦੂਰ ਮਾਲੇਗਾਂਵ ਵਿਚ ਇਕ ਮੋਟਰਸਾਈਕਲ ਵਿਚ ਇਕ ਮਸਜਿਦ ਦੇ ਕੋਲ ਧਮਾਕਾ ਹੋਇਆ, ਜਿਸ ਵਿਚ ਛੇ ਲੋਕ ਮਾਰੇ ਗਏ ਅਤੇ ਸੌ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ। ਐਨਆਈਏ ਇਸ ਕੇਸ ਦੀ ਜਾਂਚ ਕਰ ਰਹੀ ਹੈ।
ਇਸ ਦੌਰਾਨ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਮਾਲੇਗਾਂਵ ਧਮਾਕੇ ਮਾਮਲੇ ਦੀ ਸੁਣਵਾਈ 'ਤੇ ਰੋਕ ਨਹੀਂ ਲਗਾਈ ਗਈ ਹੈ। (ਪੀਟੀਆਈ)
ਅਦਾਲਤ ਨੇ ਕਿਹਾ ਕਿ ਮੁਕੱਦਮੇ ਦੀ ਕਾਰਵਾਈ ਜਾਰੀ ਰੱਖਣੀ ਚਾਹੀਦੀ ਹੈ।
ਜਸਟਿਸ ਐਸ ਐਸ ਸ਼ਿੰਦੇ ਅਤੇ ਜਸਟਿਸ ਐਮ ਐਸ ਕਰਨਿਕ ਦੀ ਡਿਵੀਜ਼ਨ ਬੈਂਚ ਨੇ ਲੈਫ਼ਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਗੱਲ ਕਹੀ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਲੈਫ਼ਟੀਨੈਂਟ ਕਰਨਲ ਪੁਰੋਹਿਤ ਖ਼ਿਲਾਫ਼ ਕੇਸ ਰੱਦ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਪੁਰੋਹਿਤ ਦੇ ਵਕੀਲ ਦੀ ਅਪੀਲ 'ਤੇ ਸੁਣਵਾਈ ਦੀ ਅਗਲੀ ਤਰੀਕ 14 ਦਸੰਬਰ ਨਿਰਧਾਰਤ ਕੀਤੀ ਹੈ। (ਪੀਟੀਆਈ)
image