
ਦਿੱਲੀ ਵਿਚ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼
ਸ੍ਰੀ ਮੁਕਤਸਰ ਸਾਹਿਬ: ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਅੱਜ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਰਵਾਨਾ ਹੋਏ। ਰਾਜਾ ਵੜਿੰਗ ਦਿੱਲੀ ਵਿਚ ਕਿਸਾਨੀ ਸੰਘਰਸ਼ ਦਾ ਸਮਰਥਨ ਕਰਨਗੇ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਨਗੇ।
MLA Raja Waring leaves for Delhi to support farmers
ਇਸ ਦੌਰਾਨ ਰਾਜਾ ਵੜਿੰਗ ਨੇ ਖੁਦ ਟਰੈਕਟਰ ਚਲਾ ਕੇ ਕਿਸਾਨਾਂ ਦੇ ਕਾਫ਼ਲੇ ਦੀ ਅਗਵਾਈ ਕੀਤੀ। ਉਹਨਾਂ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਨੂੰ ਲੈ ਕੇ ਦਿੱਲੀ ਨੂੰ ਕੂਚ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਕਾਫ਼ਲੇ ਵਿਚ ਕਰੀਬ 10 ਟਰੈਕਟਰਾਂ 'ਤੇ ਕਿਸਾਨ ਸਵਾਰ ਸਨ।
MLA Raja Waring leaves for Delhi to support farmers
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਮੋਰਚੇ ਲਗਾਏ ਗਏ ਹਨ।
MLA Raja Waring leaves for Delhi to support farmers
ਅੱਜ ਇਹਨਾਂ ਮੋਰਚਿਆਂ ਦਾ 9ਵਾਂ ਦਿਨ ਹੈ। ਇਸ ਸੰਘਰਸ਼ ਵਿਚ ਆਮ ਲੋਕਾਂ ਤੋਂ ਇਲ਼ਾਵਾ ਸਮਾਜ ਦਾ ਹਰ ਵਰਗ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹੈ। ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕਿਸਾਨੀ ਮੋਰਚੇ ਦਾ ਜੋਸ਼ ਵਧਾ ਰਹੇ ਹਨ।