ਫਾਈਜ਼ਰ ਟੀਕੇ ਦੀ ਉਪਲਬਧਤਾ ਲਈ ਭਾਰਤ ਸਰਕਾਰ ਨਾਲ ਕੰਮ ਕਰਨ ਲਈ ਵਚਨਬੱਧ
Published : Dec 4, 2020, 2:15 am IST
Updated : Dec 4, 2020, 2:15 am IST
SHARE ARTICLE
image
image

ਫਾਈਜ਼ਰ ਟੀਕੇ ਦੀ ਉਪਲਬਧਤਾ ਲਈ ਭਾਰਤ ਸਰਕਾਰ ਨਾਲ ਕੰਮ ਕਰਨ ਲਈ ਵਚਨਬੱਧ

ਨਵੀਂ ਦਿੱਲੀ, 3 ਦਸੰਬਰ: ਫ਼ਾਰਮਾਸਿਉਟੀਕਲ ਕੰਪਨੀ ਫਾਈਜ਼ਰ ਨੇ ਵੀਰਵਾਰ ਨੂੰ ਕਿਹਾ ਕਿ ਉਹ ਫਾਈਜ਼ਰ ਅਤੇ ਬਾਇਉਐਨਟੈਕ ਟੀਕਿਆਂ ਨੂੰ ਦੇਸ਼ ਵਿਚ ਉਪਲਬੱਧ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੰਮ ਕਰਨ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਫਾਈਜ਼ਰ ਅਤੇ ਬਾਇਓਐਨਟੈਕ ਟੀਕਿਆਂ ਦੀ ਵਰਤੋਂ ਨੂੰ ਮਨਜ਼ੂਰੀ ਦੇਣ ਵਾਲਾ ਵਿਸ਼ਵ ਦਾ ਪਹਿਲਾ ਦੇਸ਼ ਬਣ ਗਿਆ ਹੈ। ਯੂਕੇ ਡਰੱਗ ਰੈਗੂਲੇਟਰ ਮੈਡੀਸਨਜ਼ ਐਂਡ ਹੈਲਥਕੇਅਰ ਪ੍ਰੋਡਕਟਸ ਰੈਗੂਲੇਟਰੀ ਏਜੰਸੀ ਨੇ ਟੀਕੇ ਨੂੰ ਅਸਥਾਈ ਤੌਰ 'ਤੇ ਮਨਜ਼ੂਰੀ ਦੇ ਦਿਤੀ ਹੈ। ਇਹ ਟੀਕਾ ਅਗਲੇ ਹਫ਼ਤੇ ਤੋਂ ਯੂਕੇ ਵਿਚ ਉਪਲਬੱਧ ਹੋਵੇਗਾ। ਫਾਈਜ਼ਰ ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਇਸ ਸਮੇਂ ਕਈ ਸਰਕਾਰਾਂ ਨਾਲ ਗੱਲਬਾਤ ਦੀ ਪ੍ਰਕਿਰਿਆ ਵਿਚ ਹਾਂ। ਅਸੀਂ ਦੇਸ਼ ਵਿਚ ਟੀਕਾ ਉਪਲਬੱਧ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੰਮ ਕਰਨ ਲਈ ਵੀ ਵਚਨਬੱਧ ਹਾਂ। ਫਾਈਜ਼ਰ ਨੇ ਕਿਹਾ ਕਿ ਹਰੇਕ ਕੋਲ ਟੀਕੇ ਤਕ ਪਹੁੰਚਣ ਦਾ ਮੌਕਾ ਹੈ। (ਪੀਟੀਆਈ)
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement