
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ: ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
Balbir singh Sidhu
ਇਸ ਮੌਕੇ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ ਲਈ 16 ਆਯੁਰਵੈਦਿਕ ਮੈਡੀਕਲ ਅਧਿਕਾਰੀ, 8 ਉਪਵੈਦ, 5 ਮਸਾਜ਼ਰ, 2 ਕਸ਼ਾਰਸੂਤਰ ਅਟੈਂਡੈਂਟ ਅਤੇ 1 ਇਸਤਰੀ ਰੋਗ ਅਟੈਂਡੈਂਟ ਭਰਤੀ ਕੀਤੇ ਗਏ ਹਨ।
Punjab Government recruits 32 candidates for 5 Ayurveda Hospitals
ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਯੁਰਵੈਦਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਲਈ ਪੰਜਾਬ ਵਿੱਚ 137 ਆਯੁਰਵੈਦਾ ਹੈਲਥ ਐਂਡ ਵੈਲਨੈੱਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੁਹਾਲੀ ਅਤੇ ਮੋਗਾ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ 2 ਆਯੁਰਵੈਦ ਹਸਪਤਾਲਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।