AAP ਦੀ ਪਹਿਲ : ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਲਈ ਇਕੱਠੇ ਕੀਤੇ 10 ਲੱਖ ਰੁਪਏ 
Published : Dec 4, 2020, 11:50 am IST
Updated : Dec 4, 2020, 11:51 am IST
SHARE ARTICLE
Janak Raj
Janak Raj

ਇਸ ਮੁਹਿੰਮ 'ਚ ਦਿੱਲੀ-ਪੰਜਾਬ ਤੋਂ ਲੈ ਕੇ 'ਆਪ' ਨਾਲ ਜੁੜੇ ਹੋਏ ਐੱਨ.ਆਰ.ਆਈਜ਼. ਨੇ ਦਿਲ ਖੋਲ੍ਹ ਕੇ ਮਦਦ ਕੀਤੀ

ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਪਹਿਲ ਕਦਮੀ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਟਰੈਕਟਰ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ ਕਦਮ ਚੁੱਕਿਆ ਹੈ। ਬੀਤੇ ਦਿਨੀਂ ਕਾਰ ਨੂੰ ਅੱਗ ਲੱਗਣ ਕਰਕੇ ਜਾਨ ਗਵਾਉਣ ਵਾਲੇ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੇ ਪਰਿਵਾਰ ਨਾਲ ਮੁਸੀਬਤ ਸਮੇਂ ਖੜ੍ਹਦੇ ਹੋਏ ਆਮ ਆਦਮੀ ਪਾਰਟੀ ਵਲੋਂ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਫ਼ੰਡ ਇਕੱਠਾ ਕਰਨ ਲਈ ਇਕ ਮੁਹਿੰਮ ਚਲਾਈ ਗਈ ਸੀ।

File Photo

ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ 72 ਘੰਟਿਆਂ ਅੰਦਰ ਦੁਪਹਿਰ ਬੁੱਧਵਾਰ ਤੱਕ 9 ਲੱਖ ਰੁਪਏ ਇਕੱਠੇ ਹੋਏ। ਇਸ ਹਾਦਸੇ ਤੋਂ ਬਾਅਦ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਪੀੜਤ ਪਰਿਵਾਰ ਦੇ ਨਾਲ ਘਰ ਪਹੁੰਚ ਕੇ ਹਮਦਰਦੀ ਪ੍ਰਗਟਾਈ। ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੁਹਿੰਮ 'ਚ ਦਿੱਲੀ-ਪੰਜਾਬ ਤੋਂ ਲੈ ਕੇ 'ਆਪ' ਨਾਲ ਜੁੜੇ ਹੋਏ ਐੱਨ.ਆਰ.ਆਈਜ਼. ਨੇ ਦਿਲ ਖੋਲ੍ਹ ਕੇ ਮਦਦ ਕੀਤੀ ਹੈ।

File Photo

'ਆਪ' ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਤਨ, ਮਨ ਅਤੇ ਧਨ ਨਾਲ ਮਦਦ ਕਰ ਰਹੀ ਹੈ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਕੇਂਦਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਨੀਵਾਰ ਦੀ ਰਾਤ ਨੂੰ ਬਹਾਦਰਗੜ੍ਹ-ਦਿੱਲੀ ਹੱਦ ਦੇ ਨੇੜੇ ਟਿਕਰੀ ਵਿਖੇ ਕਾਰ ਨੂੰ ਅੱਗ ਲੱਗਣ ਕਾਰਨ ਮਕੈਨਿਕ ਜਨਕ ਰਾਜ ਵਾਸੀ ਧਨੌਲਾ ਦੀ ਮੌਤ ਹੋ ਗਈ ਸੀ।

File Photo File Photo

ਜਨਕ ਰਾਜ ਸੰਘਰਸ਼ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਅਤੇ ਹੋਰ ਵਾਹਨਾਂ ਦੀ ਮੁਫ਼ਤ ਮੁਰੰਮਤ ਕਰਨ ਲਈ ਗਿਆ ਹੋਇਆ ਸੀ। ਮਾਨ ਨੇ ਕਿਹਾ ਕਿ 'ਆਪ' ਰੱਬ ਅੱਗੇ ਇਹ ਅਰਦਾਸ ਕਰਦੀ ਹੈ ਕਿ ਬਿਨਾਂ ਕਿਸੇ ਜਾਨੀ-ਮਾਲੀ ਨੁਕਸਾਨ ਦੇ ਕਿਸਾਨ ਸੰਘਰਸ਼ ਦੀ ਜਿੱਤ ਹੋਵੇ ਪਰ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਰ ਕੇ ਕੋਈ ਅਣਹੋਣੀ ਵਾਪਰਦੀ ਹੈ ਤਾਂ 'ਆਪ' ਅੰਦੋਲਨਕਾਰੀ ਕਿਸਾਨਾਂ ਦੇ ਹਰ ਦੁੱਖ 'ਚ ਨਾਲ ਖੜ੍ਹੇਗੀ।

Janak RajJanak Raj

ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇਸ਼ ਦੇ ਅੰਨਦਾਤਾ ਦੀ ਦਿਨ-ਰਾਤ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ-ਹਰਿਆਣਾ ਸਰਹੱਦ 'ਤੇ ਕੀਤੇ ਜਾ ਰਹੇ ਅੰਦੋਲਨ ਵਿਚ ਪਾਰਟੀ ਦੇ ਕੌਮੀ ਕਨਵੀਨਰ ਦੇ ਆਦੇਸ਼ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ, ਵਿਧਾਇਕ ਅਤੇ ਵਰਕਰ ਬਿਨਾਂ ਕਿਸੇ ਪਾਰਟੀ ਦੇ ਝੰਡੇ-ਬੈਨਰ ਤੋਂ ਪਾਰਟੀ ਦੇ ਸੇਵਾਦਾਰ ਦਿਨ-ਰਾਤ ਕੰਮ ਕਰ ਰਹੇ ਹਨ।'ਆਪ' ਆਗੂਆਂ ਨੇ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਇਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement