SGPC ਨੇ ਕਿਸਾਨ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਕੀਤਾ ਐਲਾਨ
Published : Dec 4, 2020, 6:01 pm IST
Updated : Dec 4, 2020, 6:03 pm IST
SHARE ARTICLE
sgpc
sgpc

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਨਾਲ ਕੇ ਖੜੀ ਹੈ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾ ਪਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ਰੋਸ ਮੋਰਚਾ 'ਤੇ ਡਟੀਆਂ ਬੀਬੀਆਂ ਦੀ ਸਹਾਇਤਾ ਲਈ ਪਖਾਨਿਆਂ ਅਤੇ ਇਸ਼ਨਾਨ ਕਰਨ ਦੀ ਸਹੂਲਤ ਵਾਲੀਆਂ ਵਿਸ਼ੇਸ਼ ਬੱਸਾਂ ਭੇਜਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

photophotoਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਅਤੇ ਦੇਸ਼ ਦੀ ਕਿਸਾਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ,  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਅੜੀਅਲ ਰਵੱਈਏ ਕਾਰਨ ਕਿਸਾਨਾਂ ਨੂੰ ਦੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਹੀ ਹੈ , ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਲਈ ਤਿਆਰ ਹੈ।

photophotoਇਸ ਤੋਂ ਇਲਾਵਾ ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਇਕੱਤਰਤਾ 'ਚ ਬੀਬੀ ਜਗੀਰ ਕੌਰ ਤੋਂ ਇਲਾਵਾ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਹਰਜਿੰਦਰ ਸਿੰਘ ਧਾਮੀ ਅਤੇ ਬਾਕੀ ਅੰਤ੍ਰਿੰਗ ਕਮੇਟੀ ਮੈਂਬਰ ਸ਼ਾਮਿਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement