ਕਿਸਾਨੀ ਸੰਘਰਸ਼ ਕਿਸੇ ਇਕ ਫ਼ਿਰਕੇ ਦਾ ਨਹੀਂ ਬਲਕਿ ਦੇਸ਼ ਦੇ ਸਾਰੇ ਕਿਸਾਨਾਂ ਦਾ ਅੰਦੋਲਨ ਹੈ : ਜਰਨੈਲ ਸਿੰਘ
Published : Dec 4, 2020, 2:00 am IST
Updated : Dec 4, 2020, 2:01 am IST
SHARE ARTICLE
image
image

ਕਿਸਾਨੀ ਸੰਘਰਸ਼ ਕਿਸੇ ਇਕ ਫ਼ਿਰਕੇ ਦਾ ਨਹੀਂ ਬਲਕਿ ਦੇਸ਼ ਦੇ ਸਾਰੇ ਕਿਸਾਨਾਂ ਦਾ ਅੰਦੋਲਨ ਹੈ : ਜਰਨੈਲ ਸਿੰਘ

ਚੰਡੀਗੜ੍ਹ, 3 ਦਸੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਇਹ ਅੰਦੋਲਨ ਕਿਸੇ ਇਕ ਧਰਮ, ਫ਼ਿਰਕੇ, ਵਰਗ ਜਾਂ ਖੇਤਰ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ ਸਮੇਤ ਖੇਤੀਬਾੜੀ ਨਾਲ ਜੁੜੇ ਤਮਾਮ ਵਪਾਰੀਆਂ-ਕਾਰੋਬਾਰੀਆਂ ਦਾ ਇਕਜੁੱਟ ਅਤੇ ਫ਼ੈਸਲਾਕੁੰਨ ਸੰਘਰਸ਼ ਹੈ, ਜਿਹੜੇ ਅਪਣੀ ਹੋਂਦ ਨੂੰ ਬਚਾਈ ਰੱਖਣ ਦੀ ਲੜਾਈ ਲੜ ਰਹੇ ਹਨ।
ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਬਿਨਾਂ ਕਿਸੇ ਸਿੱਟੇ ਉਤੇ ਪਹੁੰਚਣ ਤੋਂ ਪਹਿਲਾਂ ਖ਼ਤਮ ਕਰਨ ਦੇ ਇਰਾਦਿਆਂ ਨਾਲ ਭਾਜਪਾ ਅਤੇ ਕਾਂਗਰਸ ਇਸ ਨੂੰ ਫ਼ਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ।  
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਕਹਿ ਕੇ ਗੁਮਰਾਹ ਕਰ ਰਹੀਆਂ ਹਨ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨ ਇਸ ਵਿਚ ਸ਼ਾਮਲ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਵਲੋਂ ਕਿਸਾਨ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਨਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਉਤੇ ਪੈਨੀ ਨਜ਼ਰ ਬਣਾਈ ਰੱਖਣ ਲਈ ਕਹਿਣਾ ਗਹਿਰੀ ਸਾਜ਼ਸ ਦਾ ਹਿੱਸਾ ਹੈ। ਆਗੂਆਂ ਨੇ ਕਿਹਾ ਕਿ ਹੁਣ ਭਾਜਪਾ ਦੇ ਨਾਲ ਮਿਲ ਕੇ ਕਾਂਗਰਸ ਨੇ ਵੀ ਇਸ ਅੰਦੋਲਨ ਨੂੰ ਭੜਕਾਉਣ ਲਈ ਭਾਜਪਾ ਵਾਲੀ ਫਿਰਕੂ ਸੋਚ ਅਪਣਾਉਣੀ ਸ਼ੁਰੂ ਕਰ ਦਿਤੀ ਹੈ, ਜਦੋਂ ਕਿ ਭਾਜਪਾ ਪਹਿਲਾਂ ਹੀ ਕਹਿੰਦੀ ਆ ਰਹੀ ਹੈ ਕਿ ਇਕੱਲੇ ਪੰਜਾਬ ਦੇ ਕਿਸਾਨਾਂ ਨੂੰ ਹੀ ਇਨ੍ਹਾਂ ਖੇਤੀ ਕਾਨੂੰਨਾਂ ਤੋਂ ਦਿੱਕਤ ਕਿਉਂ ਹੈ?
ਆਗੂਆਂ ਨੇ ਕਿਹਾ ਕਿ ਅਸਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਬਾਅ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿੱਟੂ ਤੋਂ ਅਜਿਹੇ ਬਿਆਨ ਦਿਵਾ ਰਹੇ ਹਨ ਤਾਂ ਜੋ ਕਿਸਾਨ ਅੰਦੋਲਨ ਨੂੰ ਕਮਜੋਰ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਜਾਤੀ, ਧਰਮ, ਖੇਤਰਵਾਦ ਵਿਚ ਵੰਡਿਆ ਜਾ ਸਕੇ ਅਤੇ ਲੋਕਾਂ ਤੋਂ ਮਿਲ ਰਿਹਾ ਸਮਰਥਨ ਬੰਦ ਹੋ ਜਾਵੇ।

imageimage

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement