
ਮੈਨੂੰ ਨਹੀਂ ਲੱਗਦਾ ਕਿ ਪੰਜਾਬ ਵਿਚ ਹੁਣ ਕੋਈ ਮੁੱਦਾ ਰਹਿ ਗਿਆ ਹੈ। ਪੰਜਾਬ 'ਚ ਯੋਗਤਾ ਦੇ ਆਧਾਰ 'ਤੇ ਚੋਣ ਲੜਾਂਗੇ।
ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਮਿਲ ਕੇ ਪੰਜਾਬ ਵਿਚ ਚੋਣਾਂ ਲੜ ਸਕਦੀ ਹੈ। ਸ਼ਾਹ ਨੇ ਇਕ ਇੰਟਰਵਿਊ ਦੌਰਾਨ ਕਿਹਾ, 'ਅਸੀਂ ਕੈਪਟਨ ਅਮਰਿੰਦਰ ਅਤੇ ਢੀਂਡਸਾ ਨਾਲ ਗੱਲ ਕਰ ਰਹੇ ਹਾਂ।'
Punjab CM Capt. Amarinder Singh, Amit Shah
ਉਨ੍ਹਾਂ ਨੇ ਅੱਗੇ ਕਿਹਾ ਕਿ 'ਇਹ ਸੰਭਵ ਹੈ ਕਿ ਸਾਡਾ ਗੱਠਜੋੜ ਹੋਵੇਗਾ, ਜਿੱਥੋਂ ਤੱਕ ਕਿਸਾਨਾਂ ਦੇ ਪ੍ਰਦਰਸ਼ਨਾਂ ਦਾ ਸਵਾਲ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਵੱਡੇ ਦਿਲ ਨਾਲ ਕਿਹਾ ਕਿ ਜੇਕਰ ਤੁਹਾਨੂੰ ਲੱਗਦਾ ਹੈ ਕਿ ਖੇਤੀਬਾੜੀ ਲਈ ਕਾਨੂੰਨ ਫਾਇਦੇਮੰਦ ਨਹੀਂ ਹਨ ਤਾਂ ਅਸੀਂ ਉਹਨਾਂ ਨੂੰ ਵਾਪਸ ਲੈ ਲੈਂਦੇ ਹਾਂ। ਮੈਨੂੰ ਨਹੀਂ ਲੱਗਦਾ ਕਿ ਪੰਜਾਬ ਵਿਚ ਹੁਣ ਕੋਈ ਮੁੱਦਾ ਰਹਿ ਗਿਆ ਹੈ। ਪੰਜਾਬ 'ਚ ਯੋਗਤਾ ਦੇ ਆਧਾਰ 'ਤੇ ਚੋਣ ਲੜਾਂਗੇ।
Sukhdev Singh Dhindsa
ਜੰਮੂ-ਕਸ਼ਮੀਰ ਦੇ ਵਿਸਥਾਰ ਬਾਰੇ ਗ੍ਰਹਿ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਹੀ ਰਾਜ ਦਾ ਦਰਜਾ ਬਹਾਲ ਹੋਵੇਗਾ ਅਤੇ ਜਿਹੜੇ ਲੋਕ ਇਸ ਦੀ ਮੰਗ ਕਰ ਰਹੇ ਹਨ, ਉਹ ਸਿਰਫ਼ ਸਿਆਸੀ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।