ਨਵਜੋਤ ਸਿੱਧੂ ਨੇ ਅਟਾਰੀ-ਵਾਹਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ, ਕਿਹਾ ਮੁੜ ਸ਼ੁਰੂ ਕੀਤਾ ਜਾਵੇ ਵਪਾਰ
Published : Dec 4, 2021, 7:33 pm IST
Updated : Dec 4, 2021, 7:33 pm IST
SHARE ARTICLE
Navjot Sidhu
Navjot Sidhu

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਅਟਾਰੀ-ਵਾਹਘਾ ਸਰਹੱਦ ਰਾਹੀਂ ਵਪਾਰ ਸ਼ੁਰੂ ਕਰਨ ਦਾ ਮੁੱਦਾ ਚੁੱਕਿਆ ਹੈ।

ਅੰਮ੍ਰਿਤਸਰ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਅਟਾਰੀ-ਵਾਹਘਾ ਸਰਹੱਦ ਰਾਹੀਂ ਵਪਾਰ ਸ਼ੁਰੂ ਕਰਨ ਦਾ ਮੁੱਦਾ ਚੁੱਕਿਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਵਿਚ ਪਾਈਟੈਕਸ ਮੇਲੇ ਵਿਚ ਪਹੁੰਚੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਾਂ ਵੀ ਅਪੀਲ ਕੀਤੀ ਸੀ ਅਤੇ ਇਕ ਵਾਰ ਫਿਰ ਅਪੀਲ ਕਰ ਰਿਹਾ ਹਾਂ ਕਿ ਵਪਾਰ ਮੁੜ ਸ਼ੁਰੂ ਹੋਣਾ ਚਾਹੀਦਾ ਹੈ। ਇਸ ਦਾ ਸਾਰਿਆਂ ਨੂੰ ਫਾਇਦਾ ਹੋਵੇਗਾ।

Navjot SidhuNavjot Sidhu

ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਰੁਜ਼ਗਾਰ ਸਭ ਤੋਂ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਉਹਨਾਂ ਕਿਹਾ ਮੈਂ ਗਾਰੰਟੀ ਦਿੰਦਾ ਹਾਂ ਕਿ ਥੋੜ੍ਹੇ ਸਮੇਂ ਵਿਚ ਅਸੀਂ ਤੁਹਾਨੂੰ ਇਕ ਵਿਜ਼ਨ ਦੇਵਾਂਗੇ। ਸਿੱਧੂ ਨੇ ਕਿਹਾ ਕਿ ਅੱਖਾਂ ਸਾਰਿਆਂ ਕੋਲ ਹੁੰਦੀਆਂ ਹਨ ਪਰ ਵਿਜ਼ਨ ਕੁਝ ਲੋਕਾਂ ਕੋਲ ਹੀ ਹੁੰਦਾ ਹੈ।

Navjot Sidhu Navjot Sidhu

ਕਾਂਗਰਸ ਪ੍ਰਧਾਨ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚ 37 ਬਿਲੀਅਨ ਅਮਰੀਕੀ ਡਾਲਰ ਵਪਾਰ ਦੀ ਸਮਰੱਥਾ ਹੈ। ਇਸ ਸਮੇਂ ਅਸੀਂ ਸਿਰਫ਼ 3 ਬਿਲੀਅਨ ਅਮਰੀਕੀ ਡਾਲਰ ਦਾ ਵਪਾਰ ਕਰ ਰਹੇ ਹਾਂ, ਸੰਭਾਵੀ ਦਾ 5 ਫ਼ੀਸਦੀ ਵੀ ਨਹੀਂ। ਪੰਜਾਬ ਨੂੰ ਪਿਛਲੇ 34 ਮਹੀਨਿਆਂ ਵਿਚ 4,000 ਕਰੋੜ ਦਾ ਨੁਕਸਾਨ ਹੋਇਆ ਹੈ, 15,000 ਨੌਕਰੀਆਂ ਗਈਆਂ ਹਨ। ਨਜਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਵਾਹਗਾ-ਅਟਾਰੀ ਸਰਹੱਦ ਤੋਂ ਵਪਾਰ ਸ਼ੁਰੂ ਹੁੰਦਾ ਹੈ ਤਾਂ ਇਸ ਦਾ ਸਿੱਧਾ ਫਾਇਦਾ ਪੰਜਾਬ ਨੂੰ ਹੋਵੇਗਾ। ਛੇ ਮਹੀਨਿਆਂ ਵਿਚ ਪੰਜਾਬ ਸਾਲਾਂ ਦੀ ਤਰੱਕੀ ਕਰ ਲਵੇਗਾ। ਉਹਨਾਂ ਸਵਾਲ ਕੀਤਾ ਕਿ ਜੇਕਰ ਕਰਾਚੀ-ਮੁੰਬਈ ਵਿਚਕਾਰ ਵਪਾਰ ਹੋ ਸਕਦਾ ਹੈ ਤਾਂ ਪੰਜਾਬ ਰਾਹੀਂ ਵਪਾਰ ਕਿਉਂ ਨਹੀਂ ਹੋ ਸਕਦਾ?

Navjot SidhuNavjot Sidhu

ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ 'ਆਪ' ਪੰਜਾਬ 'ਚ ਸਿਰਫ ਸ਼ੁਰਲੀਆਂ ਛੱਡ ਰਹੀ ਹੈ। ਕੇਜਰੀਵਾਲ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ 'ਤੇ ਸਿੱਧੂ ਨੇ ਕਿਹਾ ਕਿ ਪੰਜਾਬੀ ਅਣਖੀ ਹਨ ਅਤੇ ਉਹਨਾਂ ਨੂੰ ਕਿਸੇ ਦੀ ਭੀਖ ਨਹੀਂ ਚਾਹੀਦੀ। ਪ੍ਰੈੱਸ ਕਾਨਫਰੰਸ ਕਰਦਿਆਂ ਸਿੱਧੂ ਨੇ ਦੱਸਿਆ ਕਿ ਆਈਸੀਪੀ 'ਤੇ ਨਵੇਂ ਸਕੈਨਰ ਲਗਾਏ ਜਾ ਰਹੇ ਹਨ।  ਉਹਨਾਂ ਕਿਹਾ ਕਿ ਹਰ ਸਾਲ ਪਾਈਟੈਕਸ ਮੇਲਾ ਲੱਗਦਾ ਹੈ। ਇਸ ਦਾ ਦਾਇਰਾ ਵਧਾਇਆ ਜਾਣਾ ਚਾਹੀਦਾ ਹੈ।  ਸਿਲਿਕਨ ਰੂਟ ਰਾਹੀਂ ਗੁਆਂਢੀ ਦੇਸ਼ਾਂ ਨਾਲ ਵਪਾਰ ਵਧਾਉਣਾ ਹੋਵੇਗਾ। ਇਸ ਦੇ ਨਾਲ ਹੀ ਵਾਹਗਾ ਅਟਾਰੀ ਸਰਹੱਦ ਰਾਹੀਂ ਵਪਾਰ ਖੁੱਲ੍ਹਣਾ ਚਾਹੀਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement