
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 9 ਦਸੰਬਰ ਨੂੰ ਹੋਣ ਜਾ ਰਹੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 9 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਪੰਜਾਬ ਭਵਨ ਸੈਕਟਰ-3 ਵਿਖੇ 9 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਵੱਡੇ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।