ਰੇਤ ਮਾਫੀਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ CM ਚੰਨੀ 'ਤੇ ਚੁੱਕੇ ਸਵਾਲ
Published : Dec 4, 2021, 4:27 pm IST
Updated : Dec 4, 2021, 4:27 pm IST
SHARE ARTICLE
CM Channi and  Arvind Kejriwal
CM Channi and Arvind Kejriwal

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੇਤ ਮਾਫੀਆ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤੇ ਹਨ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੇਤ ਮਾਫੀਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਨੀ ਸਾਬ੍ਹ ਦੇ ਅਪਣੇ ਹਲਕੇ ਵਿਚ ਇੰਨੀ ਵੱਡੀ ਰੇਤ ਚੋਰੀ ਕਿਵੇਂ ਹੋ ਸਕਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।

Arvind KejriwalArvind Kejriwal

ਉਹਨਾਂ ਨੇ ਟਵੀਟ ਕਰਦਿਆਂ ਕਿਹਾ, ‘"ਚੰਨੀ ਸਾਬ੍ਹ ਦੇ ਅਪਣੇ ਹਲਕੇ 'ਚ ਇੰਨੀ ਵੱਡੀ ਰੇਤ ਚੋਰੀ? ਕੀ ਇਹ ਸੁਰੱਖਿਆ ਜਾਂ ਭਾਈਵਾਲੀ ਤੋਂ ਬਿਨ੍ਹਾਂ ਸੰਭਵ ਹੈ? ਕਈ ਲੋਕਾਂ ਨੇ ਆਰੋਪ ਲਾਏ ਕਿ ਚੰਨੀ ਸਾਬ੍ਹ ਸਭ ਤੋਂ ਵੱਡੇ ਰੇਤ ਮਾਫੀਆ ਹਨ। ਮੈਂ ਯਕੀਨ ਨਹੀਂ ਕੀਤਾ ਪਰ ਅੱਜ ਚੰਨੀ ਸਾਬ੍ਹ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਕੀ ਕਾਂਗਰਸ ਕਾਰਵਾਈ ਕਰੇਗੀ?"

TweetTweet

ਦਰਅਸਲ ਅੱਜ 'ਆਪ' ਆਗੂ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ 'ਚ ਛਾਪਾ ਮਾਰਿਆ ਜਿੱਥੇ ਉਹਨਾਂ ਨੇ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ। ਇਸ ਦੀਆਂ ਕੁਝ ਤਸਵੀਰਾਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਗਈਆਂ। ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ 'ਚ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਅਤੇ ਮਾਈਨਿੰਗ ਮਾਫ਼ੀਆ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਵਧ-ਫੁਲ ਰਿਹਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement