ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ
Published : Dec 4, 2021, 10:51 am IST
Updated : Dec 4, 2021, 10:51 am IST
SHARE ARTICLE
Sidhu Moosewala
Sidhu Moosewala

ਕਿਹਾ ਕਿ ਉਨ੍ਹਾਂ ਖ਼ਿਲਾਫ਼ ਬੋਲਣ ਵਾਲਿਆਂ ਦੇ ਸਰਟੀਫਿਕੇਟਾਂ ਦੀ ਕੋਈ ਪ੍ਰਵਾਹ ਨਹੀਂ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਸ਼ਨਿਚਰਵਾਰ ਯਾਨੀ ਅੱਜ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ।

ਮੂਸੇਵਾਲਾ ਨੇ ਕਿਹਾ, ''ਜੇਕਰ ਮੈਂ ਕਾਂਗਰਸ ਛੱਡ ਕੇ ਕਿਸੇ ਹੋਰ ਪਾਰਟੀ 'ਚ ਚਲਾ ਜਾਂਦਾ ਤਾਂ ਲੋਕਾਂ ਨੇ ਕਹਿਣਾ ਸੀ ਕਿ ਤੁਸੀਂ ਬੇਈਮਾਨ ਲੋਕਾਂ ਨਾਲ ਘੁੰਮਦੇ ਫਿਰਦੇ ਹੋ। ਜੇਕਰ ਮੈਂ ਭਾਜਪਾ ਵਿੱਚ ਚਲਾ ਜਾਂਦਾ ਤਾਂ ਲੋਕ ਆਖਦੇ ਕਿ ਇਹ ਕਿਸਾਨ ਵਿਰੋਧੀ ਪਾਰਟੀ ਹੈ।  ਜੇਕਰ ਮੈਂ ਆਜ਼ਾਦ ਖੜ੍ਹਾ ਹੁੰਦਾ ਤਾਂ ਵੀ ਲੋਕਾਂ ਨੇ ਸਵਾਲ ਉਠਾਉਣੇ ਸਨ।''

sidhu moosewala sidhu moosewala

ਉਸ ਨੇ ਸਵਾਲ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਲਈ ਕੀ ਸਹੀ ਹੈ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਈ ਕਦਮ ਚੁੱਕ ਰਿਹਾ ਹੈ ਤਾਂ ਉਹ ਮੂਰਖ ਨਹੀਂ ਹੈ। 3 ਸਾਲਾਂ 'ਚ ਘਰ ਬੈਠੇ ਹੀ ਉਨ੍ਹਾਂ 'ਤੇ 6 ਪਰਚੇ ਦਰਜ ਕੀਤੇ ਗਏ ਹਨ ਅਤੇ ਜੇਕਰ ਇਹ ਸਭ ਮੇਰੇ ਨਾਲ ਹੋ ਰਿਹਾ ਹੈ ਤਾਂ ਆਮ ਲੋਕਾਂ ਦਾ ਕੀ ਬਣੇਗਾ। ਜੋ ਵੀ ਮੈਂ ਕੀਤਾ ਹੈ, ਉਹ ਸਹੀ ਕੀਤਾ ਹੈ ਅਤੇ ਮੈਨੂੰ ਸਿਰਫ ਆਪਣੇ ਪਰਿਵਾਰ ਦੀ ਪਰਵਾਹ ਹੈ ਅਤੇ ਪਰਿਵਾਰ ਲਈ ਆਪਣੀ ਤਰਫੋਂ ਸਭ ਕੁਝ ਸਾਫ ਕਰਨਾ ਹੈ।

Sidhu Moose Wala leaves for Delhi after joining CongressSidhu Moose Wala leaves for Delhi after joining Congress

ਸਿੱਧੂ ਮੂਸੇਵਾਲਾ ਨੇ ਅਗੇ ਬੋਲਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਬੋਲਣ ਵਾਲਿਆਂ ਦੇ ਸਰਟੀਫਿਕੇਟਾਂ ਦੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ। ਮੈਂ ਦਲੇਰੀ ਨਾਲ ਇਹ ਗੱਲ ਕਹੀ ਹੈ, ਮੈਂ ਇਸ 'ਤੇ ਕਾਇਮ ਰਹਾਂਗਾ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੋ ਵੀ ਗ਼ਲਤ ਹੈ, ਮੈਂ ਉਸ ਨੂੰ ਠੋਕ ਕੇ ਕਹਾਂਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੁੱਪ ਰਹਿਣਾ ਪੈਂਦਾ ਤਾਂ ਉਹ ਹੁਣ ਵੀ ਲਾਈਵ ਨਾ ਹੁੰਦੇ।

sidhu moosewala sidhu moosewala

ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਮਾਨਸਾ ਦੇ ਲੋਕਾਂ ਨਾਲ ਖੜ੍ਹਨਾ ਚਾਹੁੰਦੇ ਹਨ ਅਤੇ ਉਨ੍ਹਾਂ ਲਈ ਹੀ ਉਨ੍ਹਾਂ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਹੈ। ਜੇਕਰ ਕੋਈ ਉਨ੍ਹਾਂ ਨੂੰ ਕੋਈ ਸਵਾਲ ਪੁੱਛਣਾ ਚਾਹੁੰਦਾ ਹੈ ਤਾਂ ਉਹ ਜਦੋਂ ਚਾਹੇ ਪੁੱਛ ਸਕਦਾ ਹੈ। ਜੇਕਰ ਕੱਲ੍ਹ ਨੂੰ ਸਰਕਾਰ ਬਣੀ ਤਾਂ ਉਹ ਲੋਕਾਂ ਲਈ ਕੰਮ ਨਹੀਂ ਕਰੇਗੀ ਤਾਂ ਲੋਕ ਉਸ ਨੂੰ ਮਾੜਾ ਕਹਿ ਸਕਦੇ ਹਨ।

sidhu moosewala with congress leaders sidhu moosewala with congress leaders

ਜਦੋਂ ਪੂਰੇ ਦੇਸ਼ ਦੇ ਕਿਸਾਨ ਖੇਤੀ ਬਿੱਲ ਨੂੰ ਲੈ ਕੇ ਸੰਘਰਸ਼ ਕਰ ਰਿਹਾ ਸੀ ਤਾਂ ਸਿੱਧੂ ਮੂਸੇਵਾਲਾ ਨੇ ਵਿਰੋਧ ਕੀਤਾ ਅੱਜ ਪੰਜਾਬ ਵਿੱਚ ਤਬਦੀਲੀ ਦੇ ਦੌਰ ਵਿੱਚ ਨੌਜਵਾਨਾਂ ਨੂੰ ਹਿੱਸਾ ਦੇਣਾ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਸੋਚ ਹੈ। ਸਿੱਧੂ ਮੂਸੇਵਾਲਾ ਵੀ ਇਸੇ ਸੋਚ ਨੂੰ ਮਜ਼ਬੂਤ ​​ਕਰਨ ਆਇਆ ਹੈ। ਦੱਸਣਯੋਗ ਹੈ ਕਿ ਦੇਰ ਸ਼ਾਮ ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ, ਰਾਜਾ ਵੜਿੰਗ, ਹਰੀਸ਼ ਚੌਧਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement