ਪਟਿਆਲਾ 'ਚ ਮਾਮੂਲੀ ਤਕਰਾਰ ’ਚ ਸੂਆ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
Published : Dec 4, 2022, 4:39 pm IST
Updated : Dec 4, 2022, 4:49 pm IST
SHARE ARTICLE
A person was brutally killed by stabbing a person in a petty dispute in Patiala
A person was brutally killed by stabbing a person in a petty dispute in Patiala

ਮ੍ਰਿਤਕ ਡਰਾਇਵਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ 2 ਮਹੀਨਿਆਂ ਦੀ ਬੱਚੀ ਵੀ ਹੈ

 

ਪਟਿਆਲਾ: ਪਟਿਆਲਾ 'ਚ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਵਿਅਕਤੀ ਦਾ ਸੂਆ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੌੜਾ ਵਜੋਂ ਹੋਈ ਹੈ। 

ਜਾਣਕਾਰੀ ਮੁਤਾਬਕ ਬੀਤੀ ਰਾਤ ਦਵਿੰਦਰ ਸਿੰਘ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਪੈਂਦੇ ਠੇਕੇ ਦੇ ਕੋਲ ਆਇਆ ਸੀ ,ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ। ਇਸੇ ਦੌਰਾਨ ਉਸ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਅਤੇ ਦੇਖਦੇ-ਹੀ-ਦੇਖਦੇ ਇਸ ਲੜ੍ਹਾਈ ਨੇ ਖ਼ੂਨੀ ਰੂਪ ਧਾਰ ਲਿਆ। ਜਿਸ 'ਤੇ ਇਕ ਵਿਅਕਤੀ ਨੇ ਤੈਸ਼ 'ਚ ਆ ਕੇ ਦਵਿੰਦਰ 'ਤੇ ਬਰਫ਼ ਤੋੜਨ ਵਾਲੇ ਸੂਏ ਨਾਲ ਹਮਲਾ ਕਰ ਦਿੱਤਾ। ਸੂਆ ਦਵਿੰਦਰ ਦੀ ਛਾਤੀ 'ਚ ਲੱਗ ਗਿਆ , ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਗੱਲ ਕਰਦਿਆਂ ਐੱਸ. ਐੱਚ. ਓ. ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਸਾਰੀ ਕਾਰਵਾਈ ਕਰਨ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦੇ ਪਤਾ ਲੱਗ ਸਕੇਗਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮ੍ਰਿਤਕ ਡਰਾਇਵਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ 2 ਮਹੀਨਿਆਂ ਦੀ ਬੱਚੀ ਵੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement