ਖ਼ਬਰਾਂ |

ਤਾਜ਼ਾ |

ਚੰਗੇ ਭਵਿੱਖ ਲਈ ਮਲੇਸ਼ੀਆ ਗਏ ਮਾਪਿਆਂ ਦੇ ਕਮਾਊ ਪੁੱਤਰ ਦੀ ਹੋਈ ਮੌਤ 
Published : Dec 4, 2022, 7:25 pm IST
Updated : Dec 4, 2022, 7:25 pm IST
SHARE ARTICLE
Punjab News
Punjab News

ਕਰੀਬ ਦੋ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਭਾਰਤ ਸਿੰਘ 

ਗ਼ਮ 'ਚ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ 
--------
ਰੋਜ਼ੀ-ਰੋਟੀ ਲਈ 2 ਮਹੀਨੇ ਪਹਿਲਾਂ ਮਲੇਸ਼ੀਆ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਘਰ 'ਚ ਇਕੱਲਾ ਹੀ ਕਮਾਉਣ ਵਾਲਾ ਸੀ ਮ੍ਰਿਤਕ ਭਾਰਤ ਸਿੰਘ
ਇਕਲੌਤੇ ਪੁੱਤਰ ਬਾਰੇ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ 

ਗੜ੍ਹਸ਼ੰਕਰ: ਜਿਥੇ ਸਾਡੇ ਦੇਸ਼ ਵਿਚ ਰੁਜਗਾਰ ਨਾ ਮਿਲਣ ਕਾਰਨ ਸਾਡੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ਼ ਕਰ ਰਹੀ ਹੈ। ਉਥੇ ਹੀ ਚੰਗੇ ਭਵਿੱਖ ਦੀ ਆਸ ਵਿਚ ਗਏ ਸਾਡੇ ਕਈ ਨੌਜਵਾਨਾਂ ਨਾਲ ਅਣਹੋਣੀ ਵੀ ਵਾਪਰ ਜਾਂਦੀ ਹੈ। ਹੁਣ ਅਜਿਹਾ ਹੀ ਇਕ ਮਾਮਲਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ) ਦਾ ਸਾਹਮਣੇ ਆਇਆ ਹੈ। ਇਥੋਂ ਦਾ ਇਕ 20 ਸਾਲਾਂ ਨੌਜਵਾਨ ਭਾਰਤ ਸਿੰਘ ਜੋ ਕਿ ਅਪਣੀ ਮਾਂ ਅਤੇ ਭੈਣਾਂ ਦਾ ਇਕਲੌਤਾ ਸਹਾਰਾ ਸੀ। ਘਰ ਦਾ ਗੁਜ਼ਾਰਾ ਚਲਾਉਣ ਲਈ ਕਰੀਬ 2 ਮਹੀਨੇ ਪਹਿਲਾਂ ਮਲੇਸ਼ੀਆ ਗਿਆ ਸੀ। ਕੁੱਝ ਦਿਨ ਪਹਿਲਾਂ ਸਵੇਰ ਸਮੇਂ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਮਿਲਦੀ ਹੈ ਕਿ ਉਨ੍ਹਾਂ ਦੇ ਲੜਕੇ ਨੇ ਆਤਮ ਹੱਤਿਆ ਕਰ ਲਈ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਉਸੇ ਦਿਨ ਹੀ ਇਕ ਘੰਟਾ ਪਹਿਲਾਂ ਉਨ੍ਹਾਂ ਦੀ ਲੜਕੇ ਨਾਲ ਗੱਲ ਹੋਈ ਸੀ ਤੇ ਉਹ ਹੱਸ ਹੱਸ ਕੇ ਗੱਲਾਂ ਕਰ ਰਿਹਾ ਸੀ। ਉਹ ਕਹਿ ਰਿਹਾ ਸੀ ਕਿ ਮੇਰਾ ਕੰਮ ਕਾਰ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਮੇਰਾ ਮਾਲਕ ਜਲਦ ਹੀ ਮੈਨੂੰ ਮਲੇਸ਼ੀਆ ਦੇ ਵਿੱਚ ਪੱਕਾ ਕਰਵਾ ਦੇਵੇਗਾ ਪਰ ਸਵੇਰੇ  ਦਿਨ ਚੜਦੇ ਇਹ ਬੁਰੀ ਖਬਰ ਮਿਲਦੀ ਹੈ ਕਿ ਤੁਹਾਡੇ ਬੇਟੇ ਨੇ ਆਤਮ ਹੱਤਿਆ ਕਰ ਲਿਆ ਹੈ। ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਅਜਿਹਾ ਨਹੀ ਕਰ ਸਕਦਾ ਤੇ ਕਿਸੇ ਸਾਜਿਸ਼ ਦੇ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ।

ਹੁਣ ਸਾਨੂੰ ਮਲੇਸ਼ੀਆ ਦੀ ਕੋਈ ਸੰਸਥਾ ਫੋਨ ਕਰ ਕੇ ਕਹਿ ਰਹੀ ਹੈ ਕਿ ਮ੍ਰਿਤਕ ਦੇਹ ਨੂੰ ਪੂਰੀ ਤਰ੍ਹਾਂ ਨਾਲ ਕੋਰੋਨਾ ਹੋ ਚੁੱਕਾ ਹੈ ਤੇ ਲਾਸ਼ ਨੂੰ ਭਾਰਤ ਨਹੀਂ ਭੇਜਿਆ ਜਾ ਸਕਦਾ ਹੈ। ਪਰਿਵਾਰ ਨੇ ਅਵਿਨਾਸ਼ ਰਾਏ ਖੰਨਾ ਅਤੇ ਮੀਡੀਆ ਦੇ ਜ਼ਰੀਏ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਲਾਸ਼ ਨੂੰ ਮਲੇਸ਼ੀਆ ਤੋਂ ਭਾਰਤ ਲਿਆਂਦਾ ਜਾਵੇ ਅਤੇ ਉਸ ਦੀ ਮੌਤ ਦੀ ਜਾਂਚ ਵੀ ਕਰਵਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement