ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ
Published : Dec 4, 2022, 5:51 pm IST
Updated : Dec 4, 2022, 6:08 pm IST
SHARE ARTICLE
Punjab Police recovered another drone along with 3 kg of heroin from Tarn Taran
Punjab Police recovered another drone along with 3 kg of heroin from Tarn Taran

- ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ ਗੌਰਵ ਯਾਦਵ

- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ,  ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ,  ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ  ਗਈ।
 
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਮਾਡਲ ਨੰਬਰ  DJI MATRICE 300RTX  ਬਰਾਮਦ ਹੋਇਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ  ਹੈਰੋਇਨ ਦੀ ਇਹ ਖੇਪ  ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement