
ਇਹ ਨੌਕਰੀ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਗਲਤ ਪ੍ਰਭਾਵ ਪੈ ਰਿਹਾ ਹੈ।
ਮੁਹਾਲੀ– ਸਿੱਖਿਆ ਵਿਭਾਗ ਨੇ ਵੱਡਾ ਐਕਸ਼ਨ ਲੈਂਦਿਆਂ ਸਰਕਾਰੀ ਸਕੂਲਾਂ ’ਚ ਡਿਊਟੀ ਨਿਭਾਅ ਰਹੇ ਅਧਿਆਪਕ ਜੋ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਸਰਗਰਮੀ ’ਚ ਭਾਗ ਲੈਂਦੇ ਹਨ, ਉਨ੍ਹਾਂ ’ਤੇ ਪੰਜਾਬ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਤਿਰਛੀ ਨਜ਼ਰ ਰੱਖੀ ਹੋਈ ਹੈ।
ਪੰਜਾਬ ਸਿੱਖਿਆ ਵਿਭਾਗ ਨੇ ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋਣ ਵਾਲੇ ਅਧਿਆਪਕਾਂ ’ਤੇ ਨਕੇਲ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧ ’ਚ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ/ਸੈਕੰਡਰੀ ਸਿੱਖਿਆ) ਨੂੰ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ’ਚ ਆਇਆ ਹੈ ਕਿ ਸਕੂਲ ਸਿੱਖਿਆ ਵਿਭਾਗ ’ਚ ਤਾਇਨਾਤ ਕੁਝ ਅਧਿਆਪਕ ਅਤੇ ਉਨ੍ਹਾਂ ਵੱਲੋਂ ਪੜ੍ਹਾਏ ਜਾਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅਣਦੇਖਿਆ ਕਰਦਿਆਂ ਸਿਆਸੀ ਸਰਗਰਮੀਆਂ ’ਚ ਹਿੱਸਾ ਲੈ ਰਹੇ ਹਨ।
ਇਹ ਨੌਕਰੀ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਗਲਤ ਪ੍ਰਭਾਵ ਪੈ ਰਿਹਾ ਹੈ। ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਇਸ ਤਰ੍ਹਾਂ ਦਾ ਕੋਈ ਕੇਸ ਆਇਆ ਤਾਂ ਤੁਰੰਤ ਸਬੰਧਤ ਅਧਿਆਪਕ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਰਿਪੋਰਟ ਹੈੱਡ ਆਫਿਸ ਦੇ ਧਿਆਨ ’ਚ ਲਿਆਂਦੀ ਜਾਵੇਗੀ।