ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ
Published : Dec 4, 2022, 7:12 pm IST
Updated : Dec 4, 2022, 7:12 pm IST
SHARE ARTICLE
The Vigilance Bureau arrested a female agent involved in the vehicle fitness certificate scam
The Vigilance Bureau arrested a female agent involved in the vehicle fitness certificate scam

ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ

ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ  (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement